Loader

ਇਨੈਲੋ ਰੈਲੀ: ਨਿਤੀਸ਼ ਨੇ ਸਾਰੀਆਂ ਵਿਰੋਧੀ ਧਿਰਾਂ ਨੂੰ ਇੱਕ ਮੰਚ ’ਤੇ ਆਉਣ ਦਾ ਸੱਦਾ ਦਿੱਤਾ

00
ਇਨੈਲੋ ਰੈਲੀ: ਨਿਤੀਸ਼ ਨੇ ਸਾਰੀਆਂ ਵਿਰੋਧੀ ਧਿਰਾਂ ਨੂੰ ਇੱਕ ਮੰਚ ’ਤੇ ਆਉਣ ਦਾ ਸੱਦਾ ਦਿੱਤਾ

[ad_1]

ਫਤਿਹਾਬਾਦ, 25 ਸਤੰਬਰ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਭਾਜਪਾ ਦਾ ਮੁਕਾਬਲਾ ਕਰਨ ਲਈ ਅੱਜ ਕਾਂਗਰਸ ਤੇ ਖੱਬੇ-ਪੱਖੀਆਂ ਸਣੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇੱਕ ਮੰਚ ’ਤੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਨਾਲ ਹੀ ਕਿਹਾ ਕਿ ਵਿਰੋਧੀ ਧਿਰਾਂ ਦਾ ਇਹ ‘ਮੋਰਚਾ’ ਭਗਵਾਂ ਪਾਰਟੀ ਦੀ 2024 ਦੀਆਂ ਲੋਕ ਸਭਾਂ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਨੂੰ ਯਕੀਨੀ ਬਣਾਏਗਾ। ਜਨਤਾ ਦਲ (ਯੂ) ਦੇ ਆਗੂ ਨਿਤੀਸ਼ ਨੇ ਕਿਹਾ ਕਿ ਜੇਕਰ ਗ਼ੈਰ-ਭਾਜਪਾ ਪਾਰਟੀਆਂ ਇਕਜੁੱਟ ਹੋ ਜਾਣ ਤਾਂ ਉਹ ਦੇਸ਼ ਨੂੰ ਬਰਬਾਦੀ ਦਾ ਕੰਮ ਕਰਨ ਵਾਲਿਆਂ ਤੋਂ ਮੁਕਤੀ ਪਾ ਸਕਦੀਆਂ ਹਨ। ਨਿਤੀਸ਼ ਕੁਮਾਰ ਇੱਥੇ ਸਾਬਕਾ ਉਪ ਪ੍ਰਧਾਨ ਮੰਤਰੀ ਦੇਵੀ ਲਾਲ ਦੇ ਜਨਮ ਦਿਨ ਮੌਕੇ ਇਨੈਲੋ ਵੱਲੋਂ ਕਰਵਾਈ ਰੈਲੀ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਭਾਜਪਾ ’ਤੇ ਸਿਆਸੀ ਫ਼ਾਇਦੇ ਲਈ ਸਮਾਜ ਵਿੱਚ ਹਿੰਦੂ-ਮੁਸਲਿਮ ਮਾਹੌਲ ਖ਼ਰਾਬ’ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ।

ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੀ 109ਵੀਂ ਜੈਅੰਤੀ ’ਤੇ ਹਰਿਆਣਾ ਦੇ ਫਤਿਹਾਬਾਦ ਵਿੱਚ ਹੋਈ ਸਨਮਾਨ ਰੈਲੀ ਵਿਚ ਇਨੈਲੋ ਮੁਖੀ ਓਮ ਪ੍ਰਕਾਸ਼ ਚੌਟਾਲਾ ਨੇ ਨਿਤੀਸ਼ ਕੁਮਾਰ ਸਣੇ 10 ਸੂਬਿਆਂ ਦੇ 17 ਆਗੂਆਂ ਨੂੰ ਸੱਦਾ ਦਿੱਤਾ ਸੀ, ਪਰ ਇਸ ਵਿਚ ਪੰਜ ਵੱਡੇ ਆਗੂ ਹੀ ਸ਼ਾਮਲ ਹੋਏ। ਇਸ ਵਿਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਐੱਨਸੀਪੀ ਮੁਖੀ ਸ਼ਰਦ ਪਵਾਰ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਤੇ ਸੀਪੀਆਈ ਐੱਮ ਦੇ ਸੀਤਾਰਾਮ ਯੇਚੁਰੀ ਸ਼ਾਮਲ ਹਨ।



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags