Loader

ਕੇਂਦਰ ਵੱਲੋਂ ਸੂਬਾ ਸਰਕਾਰਾਂ ਨੂੰ ਪ੍ਰਸਾਰਨ ਗਤੀਵਿਧੀਆਂ ’ਚ ਸ਼ਾਮਲ ਨਾ ਹੋਣ ਦੇ ਨਿਰਦੇਸ਼

00
ਕੇਂਦਰ ਵੱਲੋਂ ਸੂਬਾ ਸਰਕਾਰਾਂ ਨੂੰ ਪ੍ਰਸਾਰਨ ਗਤੀਵਿਧੀਆਂ ’ਚ ਸ਼ਾਮਲ ਨਾ ਹੋਣ ਦੇ ਨਿਰਦੇਸ਼

[ad_1]

ਨਵੀਂ ਦਿੱਲੀ, 22 ਅਕਤੂਬਰ

ਕੇਂਦਰ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕਰ ਕੇ ਕੇਂਦਰੀ ਮੰਤਰਾਲਿਆਂ, ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ਨੂੰ ਪ੍ਰਸਾਰਨ ਜਾਂ ਪ੍ਰਸਾਰਨ ਗਤੀਵਿਧੀਆਂ ਦੀ ਵੰਡ ਵਿੱਚ ਸ਼ਾਮਲ ਨਾ ਹੋਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਸੂਬਿਆਂ ਅਤੇ ਯੂਟੀਜ਼ ਨੂੰ ਪ੍ਰਸਾਰ ਭਾਰਤੀ ਰਾਹੀਂ ਆਪਣੀ ਸਮੱਗਰੀ ਦਾ ਪ੍ਰਸਾਰਨ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪ੍ਰਸਾਰਕਾਂ ਨੂੰ 31 ਦਸੰਬਰ, 2023 ਤੱਕ ਪ੍ਰਸਾਰਨ ਸਮੱਗਰੀ ਵੰਡਣ ਵਾਲੀਆਂ ਸੰਸਥਾਵਾਂ ਤੋਂ ਹਟਣ ਲਈ ਵੀ ਕਿਹਾ ਗਿਆ ਹੈ। ਇਸ ਨਾਲ ਤਾਮਿਲਨਾਡੂ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇੱਕ ਵਿਦਿਅਕ ਚੈਨਲ ‘ਕਾਲਵੀ ਟੀਵੀ’ ਅਤੇ ਆਂਧਰਾ ਪ੍ਰਦੇਸ਼ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਈਪੀਟੀਵੀ ਦੀ ਸੇਵਾ ਪ੍ਰਭਾਵਿਤ ਹੋ ਸਕਦੀ ਹੈ। -ਪੀਟੀਆਈ

 

 [ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags