Loader

ਗਾਂ ਨੂੰ ਕੌਮੀ ਪਸ਼ੂ ਐਲਾਨੇ ਜਾਣ ਦੀ ਮੰਗ ਸਬੰਧੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

00
ਗਾਂ ਨੂੰ ਕੌਮੀ ਪਸ਼ੂ ਐਲਾਨੇ ਜਾਣ ਦੀ ਮੰਗ ਸਬੰਧੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

[ad_1]

ਨਵੀਂ ਦਿੱਲੀ, 10 ਅਕਤੂਬਰ

ਸੁਪਰੀਮ ਕੋਰਟ ਨੇ ਕੇਂਦਰ ਨੂੰ ਗਾਂ ਨੂੰ ਕੌਮੀ ਪਸ਼ੂ ਐਲਾਨੇ ਜਾਣ ਦਾ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਤੋਂ ਅੱਜ ਇਨਕਾਰ ਕਰ ਦਿੱਤਾ ਹੈ। ਜਸਟਿਸ ਐੱਸਕੇ ਕੌਲ ਤੇ ਜਸਟਿਸ ਅਭੈ ਐੱਸ ਓਕਾ ਨੇ ਪਟੀਸ਼ਨਰਾਂ ਨੂੰ ਪੁੱਛਿਆ ਕਿ ਇਸ ਨਾਲ ਕਿਹੜਾ ਬੁਨਿਆਦੀ ਅਧਿਕਾਰ ਪ੍ਰਭਾਵਿਤ ਹੋ ਰਿਹਾ ਹੈ। ਬੈਂਚ ਨੇ ਕਿਹਾ, ‘ਕੀ ਇਹ ਅਦਾਲਤ ਦਾ ਕੰਮ ਹੈ? ਤੁਸੀਂ ਅਜਿਹੀਆਂ ਪਟੀਸ਼ਨਾਂ ਦਾਇਰ ਹੀ ਕਿਉਂ ਕਰਦੇ ਹੋ ਕਿ ਸਾਨੂੰ ਉਸ ’ਤੇ ਜੁਰਮਾਨਾ ਲਾਉਣਾ ਪਵੇ? ਕਿਹੜੇ ਬੁਨਿਆਦੀ ਅਧਿਕਾਰ ਦੀ ਉਲੰਘਣਾ ਹੋਈ ਹੈ? ਕਿਉਂਕਿ ਤੁਸੀਂ ਅਦਾਲਤ ਆਏ ਹੋ ਤਾਂ ਕੀ ਅਸੀਂ ਨਕਾਰਾਤਮਕ ਨਤੀਜੇ ਦੀ ਪ੍ਰਵਾਹ ਕੀਤੇ ਬਿਨਾਂ ਇਹ ਕਰੀਏ?’ ਬੈਂਚ ਨੇ ਪਟੀਸ਼ਨਰ ਦੇ ਵਕੀਲ ਨੂੰ ਸੁਚੇਤ ਕੀਤਾ ਕਿ ਅਦਾਲਤ ਜੁਰਮਾਨਾ ਲਾਏਗੀ। ਇਸ ਮਗਰੋਂ ਉਨ੍ਹਾਂ ਪਟੀਸ਼ਨ ਵਾਪਸ ਲੈ ਲਈ ਅਤੇ ਮਾਮਲਾ ਖਾਰਜ ਕਰ ਦਿੱਤਾ ਗਿਆ। -ਪੀਟੀਆਈ 



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags