Loader

ਗੁਜਰਾਤ ਦੇ ਮੋਰਬੀ ’ਚ ਮੱਛੂ ਨਦੀ ’ਤੇ ਬਣਿਆ ਸਦੀ ਪੁਰਾਣਾ ਤਾਰਾਂ ਵਾਲਾ ਪੁੱਲ ਡਿੱਗਾ, 32 ਹਲਾਕ, ਮੌਤਾਂ ਵਧਣ ਦਾ ਖ਼ਦਸ਼ਾ

00
ਗੁਜਰਾਤ ਦੇ ਮੋਰਬੀ ’ਚ ਮੱਛੂ ਨਦੀ ’ਤੇ ਬਣਿਆ ਸਦੀ ਪੁਰਾਣਾ ਤਾਰਾਂ ਵਾਲਾ ਪੁੱਲ ਡਿੱਗਾ, 32 ਹਲਾਕ, ਮੌਤਾਂ ਵਧਣ ਦਾ ਖ਼ਦਸ਼ਾ

[ad_1]

ਹਿਮਦਾਬਾਦ, 30 ਅਕਤੂਬਰ

ਗੁਜਰਾਤ ਦੇ ਮੋਰਬੀ ਵਿੱਚ ਮੱਛੂ ਨਦੀ ’ਤੇ ਬਣਿਆ ਤਾਰਾਂ ਪੁਲ ਡਿੱਗਣ ਕਰਕੇ ਘੱਟੋ-ਘੱਟ 32 ਵਿਅਕਤੀ ਹਲਾਕ ਹੋ ਗਏ। ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧਣ ਦੇ ਅਸਾਰ ਹਨ, ਕਿਉਂਕਿ ਜ਼ਖ਼ਮੀਆਂ ’ਚੋਂ ਕਈਆਂ ਦੀ ਹਾਲਤ ਗੰਭੀਰ ਹੈ। ਸਥਾਨਕ ਸਿਵਲ ਹਸਪਤਾਲ ਦੇ ਅਧਿਕਾਰੀਆਂ ਨੇ 32 ਮੌਤਾਂ ਦੀ ਪੁਸ਼ਟੀ ਕੀਤੀ ਹੈ, ਜਿਨ੍ਹਾਂ ਵਿਚ ਔਰਤਾਂ ਤੇ ਬੱਚੇ ਵੀ ਸ਼ਾਮਲ ਦੱਸੇ ਜਾਂਦੇ ਹਨ। ਐੱਨਡੀਆਰਐੱਫ ਦੀਆਂ ਤਿੰਨ ਟੀਮਾਂ ਸਣੇ ਰਾਹਤ ਤੇ ਬਚਾਅ ਕਾਰਜਾਂ ਲਈ ਐਂਬੂਲੈਂਸਾਂ ਮੌਕੇ ’ਤੇ ਪੁੱਜ ਗਈਆਂ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪਿੱਤਰੀ ਰਾਜ ਵਿੱਚ ਵਾਪਰੇ ਹਾਦਸੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਨਾਲ ਗੱਲਬਾਤ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਉਧਰ ਰਾਸ਼ਟਰਪਤੀ ਦਰੋਪਦੀ ਮੁਰਮੂ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਾਦਸੇ ’ਤੇ ਦੁੱਖ ਜਤਾਇਆ ਹੈ। ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਿਸਾਂ ਲਈ 4-4 ਲੱਖ ਰੁਪਏ ਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਹਾਦਸੇ ’ਤੇ ਦੁਖ ਦਾ ਇਜ਼ਹਾਰ ਕਰਦਿਆਂ ਜ਼ਖ਼ਮੀਆਂ ਨੂੰ ਫੌਰੀ ਉਪਚਾਰ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਸਬੰਧਤ ਹਦਾਇਤਾਂ ਜਾਰੀ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਲਗਾਤਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਸੰਪਰਕ ਵਿਚ ਹਨ। ਹਾਦਸੇ ਮੌਕੇ ਪੁਲ ’ਤੇ ਔਰਤਾਂ ਤੇ ਬੱਚੇ ਵੀ ਮੌਜੂਦ ਸਨ।[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags