ਗੈਂਗਸਟਰ ਜੱਗੂ ਭਗਵਾਨਪੁਰ ਦੇ ਘਰ ’ਤੇ ਐਨਆਈਏ ਦਾ ਛਾਪਾ
00

[ad_1]
ਹਰਜੀਤ ਸਿੰਘ ਪਰਮਾਰ
ਬਟਾਲਾ, 12 ਸਤੰਬਰ
ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਦੀ ਪਿੰਡ ਭਗਵਾਨਪੁਰ ਸਥਿਤ ਰਿਹਾਇਸ਼ ’ਤੇ ਕੇਂਦਰੀ ਜਾਂਚ ਏਜੰਸੀ ਐਨਆਈਏ ਦੇ ਇੱਕ ਟੀਮ ਨੇ ਅੱਜ ਛਾਪਾ ਮਾਰਿਆ। ਐਨਆਈਏ ਦੀ ਟੀਮ ਨੇ ਪਿੰਡ ਨੂੰ ਪੂਰੀ ਤਰ੍ਹਾਂ ਘੇਰ ਲਿਆ ਅਤੇ ਗੈਂਗਸਟਰ ਦੇ ਘਰ ਦੀ ਤਲਾਸ਼ੀ ਕੀਤੀ। ਸੂਤਰਾਂ ਅਨੁਸਾਰ ਤਲਾਸ਼ੀ ਮੁਹਿੰਮ ਅਜੇ ਜਾਰੀ ਹੈ। ਇਹ ਵੀ ਪਤਾ ਲੱਗਾ ਹੈ ਕਿ ਘਰ ਵਿੱਚ ਜੱਗੂ ਦੀ ਮਾਤਾ ਅਤੇ ਉਸ ਦੀ 7-8 ਸਾਲ ਦੀ ਲੜਕੀ ਹੀ ਰਹਿੰਦੀਆਂ ਹਨ। ਜਾਣਕਾਰੀ ਅਨੁਸਾਰ ਛਾਪੇਮਾਰੀ ਸਵੇਰੇ ਕਰੀਬ ਸਵਾ 9 ਵਜੇ ਸ਼ੁਰੂ ਹੋਈ ਜੋ ਅਜੇ ਤਕ ਜਾਰੀ ਹੈ। ਪਿੰਡ ਵਿੱਚ ਹਾਲ ਦੀ ਘੜੀ 150 ਦੇ ਕਰੀਬ ਐਨਆਈਏ ਮੁਲਾਜ਼ਮ ਤਾਇਨਾਤ ਹਨ।
[ad_2]
-
Previous ਲਾਰੈਂਸ ਬਿਸ਼ਨੋਈ ਗਰੋਹ ਦੇ ਨਿਸ਼ਾਨੇ ’ਤੇ ਸੀ ਸਲਮਾਨ ਖ਼ਾਨ
-
Next ਮਹਾਰਾਣੀ ਐਲਿਜ਼ਾਬੈੱਥ ਦੇ ਤਾਬੂਤ ਦਾ ਲੰਡਨ ਵੱਲ ਸਫ਼ਰ ਸ਼ੁਰੂ