ਬੀਕੇਯੂ ਲੱਖੋਵਾਲ ਵੱਲੋਂ ਧਰਨਾ ਲਾ ਕੇ ਆਵਾਜਾਈ ਠੱਪ
00

[ad_1]
ਸੰਜੀਵ ਤੇਜਪਾਲ
ਮੋਰਿੰਡਾ, 16 ਸਤੰਬਰ
ਇਥੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਕਿਸਾਨਾਂ ਨੇ ਝੋਨੇ ਦੀ ਫਸਲ ਨੂੰ ਹੋਏ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਲੈਣ ਲਈ ਮੋਰਿੰਡਾ ਕਾਈਨੌਰ ਚੌਕ ’ਤੇ ਇਕ ਘੰਟੇ ਤੋਂ ਵੱਧ ਸਮੇਂ ਲਈ ਧਰਨਾ ਦਿੱਤਾ ਅਤੇ ਆਵਾਜਾਈ ਠੱਪ ਕੀਤੀ ਗਈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਬਿਮਾਰੀ ਦੀ ਲਪੇਟ ਵਿੱਚ ਆਏ ਝੋਨੇ ਦੇ ਖੇਤਾਂ ਦਾ ਸਰਵੇ ਕਰਵਾ ਕੇ ਤੁਰੰਤ ਗਿਰਦਾਵਰੀ ਦੇ ਹੁਕਮ ਦਿੱਤੇ ਜਾਣ। ਇਸ ਮੌਕੇ ਪੁੱਜੇ ਮੋਰਿੰਡਾ ਦੇ ਐੱਸਡੀਐੱਮ ਅਮਰੀਕ ਸਿੰਘ ਸਿੱਧੂ ਨੇ ਕਿਸਾਨ ਆਗੂਆਂ ਕੋਲੋਂ ਮੰਗ ਪੱਤਰ ਲਿਆ ਅਤੇ ਭਰੋਸਾ ਦਿੱਤਾ ਕਿ ਉਹ ਅੱਜ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋ ਰਿਪੋਰਟ ਲੈ ਕੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਭੇਜਣਗੇ। ਐੱਸਡੀਐੱਮ ਵੱਲੋਂ ਦਿੱਤੇ ਭਰੋਸੇ ਉਪਰੰਤ ਕਿਸਾਨ ਯੂਨੀਅਨ ਵੱਲੋਂ ਧਰਨਾ ਸਮਾਪਤ ਕੀਤਾ ਗਿਆ।
[ad_2]
-
Previous ਸਰਕਾਰ ਵਿਰੋਧੀ ਅੰਦੋਲਨਾਂ ਨੂੰ ਰੋਕਣ ਲਈ ਕਦਮ ਉਠਾਏ ਜਾਣ: ਜਿਨਪਿੰਗ
-
Next ਦਿੱਲੀ ਆਬਕਾਰੀ ਨੀਤੀ: ਈਡੀ ਵੱਲੋਂ 40 ਥਾਵਾਂ ’ਤੇ ਛਾਪੇ