Loader

ਭਾਰਤ ਤੇ ਜਾਪਾਨ ਰੱਖਿਆ ਸਹਿਯੋਗ ਵਧਾਉਣ ਲਈ ਸਹਿਮਤ

00
ਭਾਰਤ ਤੇ ਜਾਪਾਨ ਰੱਖਿਆ ਸਹਿਯੋਗ ਵਧਾਉਣ ਲਈ ਸਹਿਮਤ

[ad_1]

ਟੋਕੀਓ, 8 ਸਤੰਬਰ

ਭਾਰਤ ਅਤੇ ਜਾਪਾਨ ਨੇ ਵੀਰਵਾਰ ਨੂੰ ਸੁਰੱਖਿਆ ਅਤੇ ਰੱਖਿਆ ਸਹਿਯੋਗ ਹੋਰ ਵਧਾਉਣ ‘ਤੇ ਸਹਿਮਤੀ ਜਤਾਈ। 2+2 ਸੰਵਾਦ ਦੌਰਾਨ ਭਾਰਤ ਤੇ ਜਪਾਨ ਨੇ ਇਸ ਦੇ ਨਾਲ ਹੀ ਵਾਧੂ ਫ਼ੌਜੀ ਮਸ਼ਕਾਂ ਦੀ ਸਹਿਮਤੀ ਵੀ ਦਿੱਤੀ ਹੈ। ਇਨ੍ਹਾਂ ਵਿੱਚ ਜੰਗੀ ਜਹਾਜ਼ਾਂ ਦੀ ਸਾਂਝੀ ਮਸ਼ਕ ਵੀ ਸ਼ਾਮਲ ਹੈ। ਦੋਵਾਂ ਮੁਲਕਾਂ ਨੇ ਕਿਹਾ ਕਿ ਉਨ੍ਹਾਂ ਦੀ ਵਿਸ਼ੇਸ਼ ਰਣਨੀਤਕ ਰਿਸ਼ਤਿਆਂ ਦੀ ਸੁਤੰਤਰ, ਮੋਕਲੇ ਤੇ ਨੇਮ-ਆਧਾਰਿਤ ਹਿੰਦ-ਪ੍ਰਸ਼ਾਂਤ ਖਿੱਤਾ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਹੈ। ਮੀਟਿੰਗ ਤੋਂ ਬਾਅਦ ਇੱਕ ਸਾਂਝੇ ਬਿਆਨ ਵਿੱਚ, ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਅਤੇ ਰੱਖਿਆ ਮੰਤਰੀਆਂ ਨੇ ਸਾਰੇ ਦੇਸ਼ਾਂ ਨੂੰ ਧਮਕੀ ਜਾਂ ਤਾਕਤ ਦੀ ਵਰਤੋਂ ਕਰਕੇ ਇਕਪਾਸੜ ਤੌਰ ’ਤੇ ਮੌਜੂਦਾ ਸਥਿਤੀ ਨੂੰ ਬਦਲਣ ਦੀ ਕੋਸ਼ਿਸ਼ ਕਰਨ ਦੀ ਥਾਂ ਅੰਤਰਰਾਸ਼ਟਰੀ ਕਾਨੂੰਨਾਂ ਦੇ ਅਨੁਸਾਰ ਵਿਵਾਦਾਂ ਦਾ ਸ਼ਾਂਤੀਪੂਰਨ ਹੱਲ ਲੱਭਣ ਦੀ ਲੋੜ ‘ਤੇ ਜ਼ੋਰ ਦਿੱਤਾ।[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags