ਸ਼ਹੀਦ ਭਗਤ ਸਿੰਘ ਨੂੰ ਸਰਵਉੱਚ ਨਾਗਰਿਕ ਐਵਾਰਡ ਦੇਣ ਦੀ ਮੰਗ

[ad_1]
ਲਾਹੌਰ, 29 ਸਤੰਬਰ
ਪਾਕਿਸਤਾਨ ਵਿੱਚ ਗ਼ੈਰ-ਸਰਕਾਰੀ ਸੰਸਥਾ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਨੇ ਭਾਰਤ ਅਤੇ ਪਾਕਿਸਤਾਨ ਸਰਕਾਰ ਤੋਂ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਨੂੰ ਸਰਵਉੱਚ ਨਾਗਰਿਕ ਐਵਾਰਡ ਦੇਣ ਦੀ ਮੰਗ ਕੀਤੀ ਹੈ। ਬੁੱਧਵਾਰ ਨੂੰ ਲਾਹੌਰ ਹਾਈ ਕੋਰਟ ਕੰਪਲੈਕਸ ਵਿੱਚ ਵਕੀਲ ਭਾਈਚਾਰੇ ਵੱਲੋਂ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਸਮਾਗਮ ਦੌਰਾਨ ਸੰਸਥਾ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਸ਼ਹੀਦ ਭਗਤ ਸਿੰਘ ਸ਼ਰਧਾਂਜਲੀ ਦਿੱਤੀ। ਇਸ ਮੌਕੇ ਵਕੀਲਾਂ ਨੇ ਭਗਤ ਸਿੰਘ ਦੇ ਸਾਥੀਆਂ ਸ਼ਿਵਰਾਮ ਹਰੀ ਰਾਜਗੁਰੂ ਅਤੇ ਸੁਖਦੇਵ ਨੂੰ ਵੀ ਯਾਦ ਕੀਤਾ। ਕੁਰੈਸ਼ੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸਾਹਬਾਜ਼ ਸ਼ਰੀਫ਼ ਨੂੰ ਅਪੀਲ ਕੀਤੀ ਕਿ ਭਗਤ ਸਿੰਘ ਬਹਾਦਰੀ ਅਤੇ ਉਪ ਮਹਾਂਦੀਪ ਦੇ ਲੋਕਾਂ ਲਈ ਦਿੱਤੀ ਸ਼ਹਾਦਤ ਦੇ ਸਨਮਾਨ ਵਜੋਂ ਉਨ੍ਹਾਂ (ਭਗਤ ਸਿੰਘ) ਨੂੰ ਸਰਵਉੱਚ ਨਾਗਰਿਕ ਐਵਾਰਡ ਦਿੱਤਾ ਜਾਵੇ। ਉਨ੍ਹਾਂ ਨੇ ਸਮਾਜਿਕ ਅਤੇ ਆਰਥਿਕ ਸਬੰਧ ਬਹਾਲ ਕਰਨ ਅਤੇ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਬਹਾਲੀ ਲਈ ਸੁਖਾਲੀ ਵੀਜ਼ਾ ਨੀਤੀ ਬਣਾਉਣ ਦੀ ਅਪੀਲ ਵੀ ਕੀਤੀ। ਸੰਸਥਾ ਨੇ ਇਹ ਮੰਗ ਵੀ ਕੀਤੀ ਕਿ ਬਰਤਾਨੀਆ ਦੇ ਨਵੇਂ ਸਮਰਾਟ ਚਾਰਲਸ-3 ਨੂੰ ਪਾਕਿਸਤਾਨ ਅਤੇ ਭਾਰਤ ਦੇ ਤਿੰਨੋਂ ਕ੍ਰਾਂਤੀਕਾਰੀਆਂ ਦੇ ਪਰਿਵਾਰਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਨੇ ਪਾਕਿਸਤਾਨ ਸਰਕਾਰ ਤੋਂ ਭਗਤ ਸਿੰਘ ਦੀ ਯਾਦ ’ਚ ਟਿਕਟ ਜਾਰੀ ਕਰਨ ਤੋਂ ਇਲਾਵਾ ਦੇਸ਼ ਵਿੱਚ ਕਿਸੇ ਸੜਕ ਦਾ ਨਾਂ ਸ਼ਹੀਦ ਦੇ ਨਾਂ ’ਤੇ ਰੱਖਣ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਅਧਿਆਏ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਮੰਗ ਵੀ ਕੀਤੀ। -ਪੀਟੀਆਈ
[ad_2]
-
Previous ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਮੱਥਾ ਟੇਕਿਆ
-
Next ਇਰਾਨ ਵੱਲੋਂ ਕੁਰਦ ਟਿਕਾਣਿਆਂ ’ਤੇ ਹਮਲੇ, 9 ਹਲਾਕ