Loader

ਹੋਮ ਗਾਰਡਾਂ ਨੇ ਵਰਦੀ ਸਣੇ ਧਰਨਾ ਲਾਉਣ ਦੀ ਇਜਾਜ਼ਤ ਮੰਗੀ

00
ਹੋਮ ਗਾਰਡਾਂ ਨੇ ਵਰਦੀ ਸਣੇ ਧਰਨਾ ਲਾਉਣ ਦੀ ਇਜਾਜ਼ਤ ਮੰਗੀ

[ad_1]

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 12 ਅਕਤੂਬਰ

ਪੰਜਾਬ ਹੋਮ ਗਾਰਡ ਦੇ ਜਵਾਨ ਆਪਣੀਆਂ ਮੰਗਾਂ ਨੂੰ ਲੈ ਕੇ ਵਰਦੀ ਸਣੇ ਧਰਨਾ ਲਾਉਣਾ ਚਾਹੁੰਦੇ ਹਨ। ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਪੰਜਾਬ ਹੋਮ ਗਾਰਡ ਦੇ ਜਵਾਨਾਂ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਪੱਤਰ ਸੌਂਪਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਸ਼ਹਿਰ ਵਿੱਚ ‘ਵਰਦੀ ਸਣੇ ਧਰਨਾ ਲਾਉਣ ਦੀ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਦੇ ਪ੍ਰਧਾਨ ਕੰਵਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਹੋਮ ਗਾਰਡ ਜਵਾਨ 1984 ਤੋਂ ਪੰਜਾਬ ਰਾਜ ਵਿੱਚ ਕਾਨੂੰਨ ਵਿਵਸਥਾ ਲਈ ਡਿਊਟੀ ਨਿਭਾਅ ਰਹੇ ਹਨ ਅਤੇ ਅਤਿਵਾਦ ਦੇ ਦੌਰ ਦੌਰਾਨ ਸ਼ਹਾਦਤਾਂ ਦਿੱਤੀਆਂ ਹਨ, ਪਰ ਸਰਕਾਰ ਨੇ ਹੋਮ ਗਾਰਡਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਦੱਸਿਆ ਕਿ ਬੀਤੀ ਦੋ ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਮਗਾਰਡਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਕੁੱਝ ਨਹੀਂ ਬਣਿਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਪੁਲੀਸ ਮੁਲਾਜ਼ਮਾਂ ਦੀ ਤਰਜ਼ ’ਤੇ ਹੋਮ ਗਾਰਡ ਜਵਾਨਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾਵੇ, ਪੈਨਸ਼ਨ ਲਾਗੂ ਕੀਤੀ ਜਾਵੇ, ਸਿਹਤ ਸਹੂਲਤਾਂ ਦਿੱਤੀਆਂ ਜਾਣ, ਕਮਿਸ਼ਨ ਲਾਗੂ ਕੀਤਾ ਜਾਵੇ ਅਤੇ ਹੋਰ ਜਾਇਜ਼ ਮੰਗਾਂ ਲਾਗੂ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਜੀਏ ਟੂ ਡੀਸੀ ਨੇ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਕੇ ਮਨਜ਼ੂਰੀ ਦੇ ਫ਼ੈਸਲੇ ਬਾਰੇ ਜਾਣੂ ਕਰਵਾਉਣ ਦਾ ਭਰੋਸਾ ਦਿੱਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਵੀ ਭਰੋਸਾ ਦਿਵਾਇਆ ਕਿ ਪੰਜਾਬ ਹੋਮ ਗਾਰਡ ਦੇ ਜਵਾਨਾਂ ਦੀਆਂ ਮੰਗਾਂ ਮੁੱਖ ਮੰਤਰੀ ਤੱਕ ਪਹੁੰਚਾਈਆਂ ਜਾਣਗੀਆਂ।



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi