ਮੁਲਾਜ਼ਮਾਂ ਲਈ ਵੱਡੀ ਰਾਹਤ: ਭਗਵੰਤ ਮਾਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਬਾਰੇ ਵਿਚਾਰ ਕਰਨ ਦਾ ਐਲਾਨ
00
[ad_1]
ਆਤਿਸ਼ ਗੁਪਤਾ
ਚੰਡੀਗੜ੍ਹ, 19 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ’ਤੇ ਵਿਚਾਰ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸੂਬੇ ਦੇ ਮੁੱਖ ਸਕੱਤਰ ਨੂੰ ਇਸ ਸਕੀਮ ਨੂੰ ਲਾਗੂ ਕਰਨ ਦੀ ਸੰਭਾਵਨਾ ਤਲਾਸ਼ਣ ਅਤੇ ਕਾਰਜਪ੍ਰਣਾਲੀ ਬਾਰੇ ਗੌਰ ਕਰਨ ਲਈ ਕਿਹਾ ਹੈ ਤਾਂ ਜੋ ਸੂਬੇ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲ ਸਕੇ। ਮੁਲਾਜ਼ਮਾਂ ਦੀ ਭਲਾਈ ਸਬੰਧੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਾਲ 2004 ਵਿੱਚ ਪੁਰਾਣੀ ਪੈਨਸ਼ਨ ਸਕੀਮ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਮੁਲਾਜ਼ਮ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕਰਦੇ ਆ ਰਹੇ ਹਨ।
[ad_2]
- Previous ਮਹਾਰਾਣੀ ਐਲਿਜ਼ਾਬੈੱਥ ਸਰਕਾਰੀ ਸਨਮਾਨਾਂ ਨਾਲ ਸਪੁਰਦ-ਏ-ਖ਼ਾਕ
- Next ਥਰੂਰ ਵੱਲੋਂ ‘ਉਦੈਪੁਰ ਨਵਸੰਕਲਪ’ ਨੂੰ ਲਾਗੂ ਕਰਨ ਦੀ ਮੰਗ ਵਾਲੀ ਪਟੀਸ਼ਨ ਦੀ ਪੈਰਵੀ
0 thoughts on “ਮੁਲਾਜ਼ਮਾਂ ਲਈ ਵੱਡੀ ਰਾਹਤ: ਭਗਵੰਤ ਮਾਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਬਾਰੇ ਵਿਚਾਰ ਕਰਨ ਦਾ ਐਲਾਨ”