Loader

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ 22 ਸਤੰਬਰ ਨੂੰ ਪੰਜਾਬ ਵਿੱਚ ਰੇਲਾਂ ਰੋਕਣ ਦਾ ਫੈਸਲਾ

00
ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ 22 ਸਤੰਬਰ ਨੂੰ ਪੰਜਾਬ ਵਿੱਚ ਰੇਲਾਂ ਰੋਕਣ ਦਾ ਫੈਸਲਾ

[ad_1]

ਜੋਗਿੰਦਰ ਸਿੰਘ ਮਾਨ 

ਮਾਨਸਾ 21 ਸਤੰਬਰ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਮਜ਼ਦੂਰਾਂ ਤੇ ਹਰ ਤਬਕੇ ਦੇ ਕਿਰਤੀ ਲੋਕਾਂ ਵੱਲੋਂ ਉਨ੍ਹਾਂ ਦੇ ਭਖਦੇ ਹੱਕੀ ਮਸਲਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਪੰਜਾਬ ਦੀ ਆਪ ਸਰਕਾਰ ਵਿਰੁੱਧ ਬੇਭਰੋਸਗੀ ਜ਼ਾਹਰ ਕਰਨ ਲਈ 22 ਸਤੰਬਰ ਨੂੰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਜਾਮ ਕੀਤੀਆਂ ਜਾਣਗੀਆਂ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਥਾਂ ਥਾਂ ਧਰਨੇ ਘਿਰਾਓ ਦੇ ਬਾਵਜੂਦ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ ਤਬਾਹ ਹੋਏ ਨਰਮੇ ਦੇ ਐਲਾਨ ਕਰਵਾਏ ਗਏ ਮੁਆਵਜ਼ੇ ਦੀ ਅਦਾਇਗੀ ਤੋਂ ਵੀ ਲਗਾਤਾਰ ਟਾਲਮਟੋਲ ਕੀਤੀ ਜਾ ਰਹੀ ਹੈ। ਐਤਕੀਂ ਵਾਇਰਲ ਰੋਗ ਨਾਲ ਸੌ ਫੀਸਦੀ ਤੱਕ ਬਰਬਾਦ ਹੋਈ ਗੁਆਰੀ ਤੇ ਮੂੰਗੀ ਦੀ ਫ਼ਸਲ ਦੇ ਮੁਆਵਜ਼ੇ ਸੰਬੰਧੀ ਗਰਦੌਰੀ ਤੋਂ ਵੀ ਟਾਲਾ ਵੱਟਿਆ ਜਾ ਰਿਹਾ ਹੈ। 



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi