ਗੈਂਗਸਟਰ ਨੀਰਜ ਬਵਾਨਾ ਦਾ ਪਿਤਾ ਹਥਿਆਰਾਂ ਸਣੇ ਗ੍ਰਿਫ਼ਤਾਰ
00
[ad_1]
ਨਵੀਂ ਦਿੱਲੀ, 30 ਸਤੰਬਰ
ਦਿੱਲੀ ਪੁਲੀਸ ਨੇ ਨਾਜਾਇਜ਼ ਪਿਸਤੌਲਾਂ ਤੇ ਕਾਰਤੂਸਾਂ ਦੀ ਬਰਾਮਦਗੀ ਮਗਰੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਨੀਰਜ ਬਵਾਨਾ ਦੇ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਚਾਰ ਦੇਸੀ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਮੁਤਾਬਕ ਇੱਕ ਬੁਲੇਟਪਰੂਫ ਵਾਹਨ ਸਣੇ ਦੋ ਕਾਰਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਨੀਰਜ ਬਵਾਨਾ ਅਤੇ ਉਸ ਦੇ ਗਰੋਹ ਦੇ ਕਈ ਮੈਂਬਰ ਕਈ ਕਤਲਾਂ ਤੇ ਜਬਰੀ ਵਸੂਲੀ ਮਾਮਲਿਆਂ ਦੇ ਸਬੰਧ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। -ਪੀਟੀਆਈ
[ad_2]
- Previous ਪੰਜਾਬ ਵਿਧਾਨ ਸਭਾ ਸੈਸ਼ਨ: ਕਾਂਗਰਸੀ ਵਿਧਾਇਕਾਂ ਵੱਲੋਂ ਦੂਜੇ ਦਿਨ ਵੀ ਹੰਗਾਮਾ
- Next ‘ਰੌਇਲ ਮਿੰਟ’ ਵੱਲੋਂ ਰਾਜਾ ਚਾਰਲਸ-3 ਦੀ ਤਸਵੀਰ ਵਾਲੇ ਸਿੱਕੇ ਜਾਰੀ
0 thoughts on “ਗੈਂਗਸਟਰ ਨੀਰਜ ਬਵਾਨਾ ਦਾ ਪਿਤਾ ਹਥਿਆਰਾਂ ਸਣੇ ਗ੍ਰਿਫ਼ਤਾਰ”