ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਫ਼ੈਸਲੇ ’ਤੇ ਨਜ਼ਰਸਾਨੀ ਲਈ ਪੰਜ ਮੈਂਬਰੀ ਬੈਂਚ ਕਾਇਮ ਕਰਨ ਦੀ ਅਪੀਲ
00
[ad_1]
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ’ਚ ਵੱਖਰੀ ਗੁਰਦੁਆਰਾ ਕਮੇਟੀ ਬਣਾਏ ਜਾਣ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰਦਿਆਂ ਭਾਰਤ ਦੇ ਚੀਫ਼ ਜਸਟਿਸ ਨੂੰ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਲਈ ਪੰਜ ਮੈਂਬਰੀ ਬੈਂਚ ਕਾਇਮ ਕਰਨ ਦਾ ਹੁਕਮ ਦੇਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਮੇਟੀ ਦੇ ਹੱਕ ਵਿੱਚ ਭਾਰਤ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ। ਇਹ ਫ਼ੈਸਲੇ ਅੱਜ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਮੀਟਿੰਗ ਦੌਰਾਨ ਲਏ ਗਏ।
[ad_2]
- Previous ‘ਰੌਇਲ ਮਿੰਟ’ ਵੱਲੋਂ ਰਾਜਾ ਚਾਰਲਸ-3 ਦੀ ਤਸਵੀਰ ਵਾਲੇ ਸਿੱਕੇ ਜਾਰੀ
- Next ਗੁਜਰਾਤ: ਓਐੱਨਜੀਸੀ ਦੇ ਖੂਹ ’ਚ ਧਮਾਕੇ ਮਗਰੋਂ ਗੈਸ ਲੀਕ; ਕਈ ਪਿੰਡਾਂ ਦੇ ਲੋਕ ਪ੍ਰਭਾਵਿਤ
0 thoughts on “ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਫ਼ੈਸਲੇ ’ਤੇ ਨਜ਼ਰਸਾਨੀ ਲਈ ਪੰਜ ਮੈਂਬਰੀ ਬੈਂਚ ਕਾਇਮ ਕਰਨ ਦੀ ਅਪੀਲ”