Loader

ਆੜ੍ਹਤੀ ਐਸੋਸੀਏਸ਼ਨ ਵੱਲੋਂ ਝੋਨੇ ਦੀ ਖ਼ਰੀਦ ਬੰਦ ਕਰਨ ਦਾ ਐਲਾਨ

00
ਆੜ੍ਹਤੀ ਐਸੋਸੀਏਸ਼ਨ ਵੱਲੋਂ ਝੋਨੇ ਦੀ ਖ਼ਰੀਦ ਬੰਦ ਕਰਨ ਦਾ ਐਲਾਨ

[ad_1]

ਪੱਤਰ ਪ੍ਰੇਰਕ

ਮੋਰਿੰਡਾ, 6 ਅਕਤੂਬਰ

ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਵੱਲੋਂ ਪੰਜਾਬ ਸਰਕਾਰ ਦੁਆਰਾ ਝੋਨੇ ਦੀ ਖਰੀਦ ਨੂੰ ਲੈ ਕੇ ਲਾਗੂ ਕੀਤੇ ਨਵੇਂ ਨਿਯਮਾਂ ਅਤੇ ਸ਼ਰਤਾਂ ਵਿਰੁੱਧ ਦਾਣਾ ਮੰਡੀ ਵਿੱਚ ਹੜਤਾਲ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਝੋਨੇ ਦੀ ਖਰੀਦ ਬੰਦ ਕਰਨ ਦਾ ਐਲਾਨ ਕੀਤਾ ਗਿਆ। ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਨਵੇਂ ਨਿਯਮਾਂ ਅਤੇ ਸ਼ਰਤਾਂ ਮੁਤਾਬਕ ਆੜ੍ਹਤੀ ਕਿਸਾਨਾਂ ਕੋਲੋਂ 25 ਕੁਇੰਟਲ ਪ੍ਰਤੀ ਏਕੜ ਝੋਨਾ ਖਰੀਦ ਸਕਦੇ ਹਨ, ਜਦਕਿ ਕਈ ਪਿੰਡਾਂ ਵਿੱਚ ਝੋਨੇ ਦੀ ਫਸਲ ਦਾ ਝਾੜ 35 ਤੋਂ 40 ਕੁਇੰਟਲ ਪ੍ਰਤੀ ਏਕੜ ਨਿਕਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਲਈ ਬਣਾਏ ਗਏ ਪੋਰਟਲ ਉੱਤੇ 25 ਕੁਇੰਟਲ ਪ੍ਰਤੀ ਏਕੜ ਤੋਂ ਵੱਧ ਦਰਜ ਨਹੀਂ ਹੁੰਦਾ। ਮਾਵੀ ਨੇ ਦੱਸਿਆ ਕਿ ਆੜ੍ਹਤੀਆਂ ਵਲੋਂ ਖਰੀਦੇ ਗਏ ਝੋਨੇ ਦੀ ਲਿਫਟਿੰਗ ਸਬੰਧੀ ਵੀ ਗੇਟ ਪਾਸ ਦੀਆਂ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਨਵੇਂ ਨਿਯਮਾਂ ਨੂੰ ਵਾਪਸ ਨਹੀਂ ਲੈਂਦੀ ਉਹ ਝੋਨੇ ਦੀ ਖਰੀਦ ਨਹੀਂ ਕਰਨਗੇ। ਇਸ ਮੌਕੇ ਬੰਤ ਸਿੰਘ ਕਲਾਰਾਂ ਪ੍ਰਧਾਨ ਸ਼ੈੱਲਰ ਐਸੋਸੀਏਸ਼ਨ, ਗੁਰਮੀਤ ਸਿੰਘ ਸਿੱਧੂ, ਅਵਜੀਤ ਸਿੰਘ ਸੋਨੂੰ, ਹਰਪ੍ਰੀਤ ਸਿੰਘ ਭੰਡਾਰੀ ਆਦਿ ਹਾਜ਼ਰ ਸਨ। 



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi