Loader

ਗ੍ਰੀਨ ਹਾਊਸ ਗੈਸਾਂ ਦੀ ਨਿਕਾਸੀ ਘਟਾਉਣ ਲਈ ਐਕਸ਼ਨ ਪਲਾਨ ਤਿਆਰ ਕਰੇਗੀ ਪੰਜਾਬ ਸਰਕਾਰ

00
ਗ੍ਰੀਨ ਹਾਊਸ ਗੈਸਾਂ ਦੀ ਨਿਕਾਸੀ ਘਟਾਉਣ ਲਈ ਐਕਸ਼ਨ ਪਲਾਨ ਤਿਆਰ ਕਰੇਗੀ ਪੰਜਾਬ ਸਰਕਾਰ

[ad_1]

ਚੰਡੀਗੜ੍ਹ, 21 ਅਕਤੂਬਰ

ਕੁਦਰਤੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਜਲਦ ਹੀ ਐਨਰਜੀ ਐਕਸ਼ਨ ਪਲਾਨ ਲਿਆਂਦਾ ਜਾ ਰਿਹਾ ਹੈ, ਜੋ ਨਵੀਂ ਅਤੇ ਨਵੀਨਤਮ ਊਰਜਾ ਤਕਨੀਕਾਂ ਨੂੰ ਅਪਣਾ ਕੇ ਗ੍ਰੀਨ ਹਾਊਸ ਗੈਸਾਂ (ਜੀਐੱਚਜੀ) ਦੇ ਨਿਕਾਸ ਨੂੰ ਘਟਾਉਣ ਵਿੱਚ ਮਦਦ ਕਰੇਗਾ। ਇਹ ਜਾਣਕਾਰੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਮੁੱਖ ਕਾਰਜਕਾਰੀ ਸੁਮੀਤ ਜਾਰੰਗਲ ਨੇ ਦਿੱਤੀ। ਉਹ ਇਥੇ ਸਟੇਟ ਐਨਰਜੀ ਐਕਸ਼ਨ ਪਲਾਨ ਲਈ ਟਰੇਨਿੰਗ ਨੀਡਜ਼ ਅਸੈਸਮੈਂਟ (ਟੀਐੱਨਏ) ’ਤੇ ਸਮਰਥਾ ਨਿਰਮਾਣ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਜਾਰੰਗਲ ਨੇ ਦੱਸਿਆ ਕਿ ਪੇਡਾ ਸੂਬੇ ਵਿੱਚ 2500 ਮੈਗਾਵਾਟ ਨਵਿਆਉਣਯੋਗ ਊਰਜਾ ਸਮਰਥਾ ਦੇ ਟੀਚੇ ਨੂੰ ਸਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ ਅਤੇ ਐਨਰਜੀ ਐਕਸ਼ਨ ਪਲਾਨ ਸੂਬਾ ਪੱਧਰ ‘ਤੇ ਸਾਰੇ ਭਾਈਵਾਲ ਵਿਭਾਗਾਂ ਨੂੰ ਉਨ੍ਹਾਂ ਦੇ ਅਦਾਰਿਆਂ ਵਿੱਚ ਊਰਜਾ ਕੁਸ਼ਲਤਾ ਅਤੇ ਨਵਿਆਉਣਯੋਗ ਊਰਜਾ ਨੂੰ ਲਾਗੂ ਕਰਨ ਵਿੱਚ ਸਹਾਇਤਾ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਵੱਖ-ਵੱਖ ਵਿਭਾਗ, ਜੋ ਕਿ ਹੁਣ ਤੱਕ ਸਿਰਫ਼ ਊਰਜਾ ਦੀ ਖਪਤ ਕਰਨ ਤੱਕ ਹੀ ਸੀਮਤ ਸਨ, ਹੁਣ ਊਰਜਾ ਤਬਦੀਲੀ ਅਤੇ ਭਵਿੱਖ ਦੀਆਂ ਊਰਜਾ ਪ੍ਰਣਾਲੀਆਂ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ, ਕਿਉਂਕਿ ਪੰਜਾਬ ਸਾਫ਼-ਸੁਥਰੇ ਅਤੇ ਹਰੇ-ਭਰੇ ਵਾਤਾਵਰਨ ਲਈ ਊਰਜਾ ਤਬਦੀਲੀ ਵੱਲ ਵੱਧ ਰਿਹਾ ਹੈ।

ਮੁੱਖ ਕਾਰਜਕਾਰੀ ਅਫ਼ਸਰ ਨੇ ਕਿਹਾ ਕਿ ਵਰਕਸ਼ਾਪ ਦਾ ਉਦੇਸ਼ ਨੀਤੀ ਘੜਨ ਲਈ ਵਿਚਾਰ-ਵਟਾਂਦਰਾ ਕਰਨਾ ਅਤੇ ਭਾਈਵਾਲ ਵਿਭਾਗਾਂ ਦੇ ਵੱਡਮੁੱਲੇ ਸੁਝਾਅ ਪ੍ਰਾਪਤ ਕਰਨਾ ਸੀ। ਵਰਕਸ਼ਾਪ ਰਣਨੀਤਕ ਪੇਪਰ, ਸਿਖਲਾਈ ਦੇ ਪ੍ਰਸਤਾਵਿਤ ਢਾਂਚੇ ਅਤੇ ਸੂਬੇ ਵਿੱਚ ਸਮਰੱਥਾ ਨਿਰਮਾਣ ਲਈ ਐਕਸ਼ਨ ਪਲਾਨ ਨੂੰ ਅੰਤਿਮ ਰੂਪ ਦੇਣ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕਰਨ ਵਿੱਚ ਸਹਾਈ ਸਿੱਧ ਹੋਈ ਹੈ। ਇਸ ਵਰਕਸ਼ਾਪ ਦੌਰਾਨ ਜੀਆਈਜ਼ੈੱਡ ਦੇ ਪ੍ਰਤੀਨਿਧੀ ਨਿਧੀ ਸਰੀਨ ਤੇ ਮਨੋਜ ਮਹਿਤਾ ਤੋਂ ਇਲਾਵਾ ਪੇਡਾ ਦੇ ਵਧੀਕ ਡਾਇਰੈਕਟਰ ਜਸਪਾਲ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi