ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲਾ ਰਾਜਸਥਾਨ ਤੋਂ ਗ੍ਰਿਫ਼ਤਾਰ ਕਰਕੇ ਮਾਨਸਾ ਲਿਆਂਦਾ : The Tribune India
00
[ad_1]
ਜੋਗਿੰਦਰ ਸਿੰਘ ਮਾਨ
ਮਾਨਸਾ, 7 ਸਤੰਬਰ
ਮਾਨਸਾ ਦੇ ਐੱਸਐੱਸਪੀ ਗੌਰਵ ਤੂੂਰਾ ਨੇ ਦੱਸਿਆ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਬਿਸ਼ਨੋਈ ਗੈਂਗ ਵੱਲੋਂ ਈ-ਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਨੌਜਵਾਨ ਰਾਜਸਥਾਨ ਤੋਂ ਕਾਬੂ ਕਰਕੇ ਮਾਨਸਾ ਲਿਆਂਦਾ ਗਿਆ ਹੈ। ਮਾਨਸਾ ਪੁਲੀਸ ਨੇ ਮਹੀਪਾਲ ਵਾਸੀ ਕਾਕੇਲਵ ਫਿਟਕਾਸੀ ਜ਼ਿਲ੍ਹਾ ਜੋਧਪੁਰ (ਰਾਜਸਥਾਨ) ਨੂੰ ਗਿ੍ਫਤਾਰ ਕਰਕੇ ਉਸ ਵੱਲੋਂ ਵਰਤੇ 2 ਮੋਬਾਈਲ ਫੋਨ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮਹੀਪਾਲ ਨੇ ਏਜੇ ਬਿਸ਼ਨੋਈ ਨਾਮ ਤੋੋਂ ਇੰਸਟਾਗ੍ਰਾਮ ’ਤੇ ਆਈਡੀ ਬਣਾਈ ਸੀ ਅਤੇ ਇਹ ਮੁਲਜ਼ਮ ਸੋਪੂ ਗਰੁੱਪ ਨੂੰ ਫਾਲੋਅ ਕਰਦਾ ਹੈ। ਉਸ ਨੇ ਸੋਸ਼ਲ ਮੀਡੀਆ ’ਤੇ ਮਸ਼ਹੂਰ ਹੋਣ ਲਈ ਅਤੇ ਇੰਸਟਾਗ੍ਰਾਮ ਤੇ ਆਪਣੇ ਫਾਲੋਵਰ ਵਧਾਉਣ ਲਈ ਇਹ ਪੋਸਟ ਪਾਈ ਹੋਣ ਬਾਰੇ ਪਤਾ ਲੱਗਾ ਹੈ। ਉਨ੍ਹਾਂ ਕਿਹਾ ਕਿ ਮੁਕੱਦਮਾ ਦੀ ਵਿਗਿਆਨਕ ਤਰੀਕੇ ਨਾਲ ਤਫਤੀਸ਼ ਕਰਕੇ ਜੇ ਕਿਸੇ ਹੋਰ ਦੀ ਸ਼ਮੂਲੀਅਤ ਸਾਹਮਣੇ ਆਈ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਕਿਥੋਂ ਲਈ ਗਈ ਹੈ
0 thoughts on “ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲਾ ਰਾਜਸਥਾਨ ਤੋਂ ਗ੍ਰਿਫ਼ਤਾਰ ਕਰਕੇ ਮਾਨਸਾ ਲਿਆਂਦਾ : The Tribune India”