Loader

ਸਾਬਕਾ ਰਾਸ਼ਟਰਪਤੀ ਕੋਵਿੰਦ ਨੂੰ ‘ਜ਼ੈੱਡ ਪਲੱਸ’ ਸੁਰੱਖਿਆ : The Tribune India

00
ਸਾਬਕਾ ਰਾਸ਼ਟਰਪਤੀ ਕੋਵਿੰਦ ਨੂੰ ‘ਜ਼ੈੱਡ ਪਲੱਸ’ ਸੁਰੱਖਿਆ : The Tribune India

[ad_1]

ਨਵੀਂ ਦਿੱਲੀ, 7 ਸਤੰਬਰ

ਕੇਂਦਰ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਕੇਂਦਰੀ ਨੀਮ ਫ਼ੌਜੀ ਬਲ ਦੀ ‘ਜ਼ੈੱਡ ਪਲੱਸ’ ਸ਼੍ਰੇਣੀ ਦੀ ਵੀਆਈਪੀ ਸੁਰੱਖਿਆ ਮੁਹੱਈਆ ਕਰਵਾਈ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸਾਬਕਾ ਰਾਸ਼ਟਰਪਤੀ ਨੂੰ ਹਥਿਆਰਬੰਦ ਸੁਰੱਖਿਆ ਦਿੱਤੀ ਜਾਵੇਗੀ ਅਤੇ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀਆਰਪੀਐੱਫ) ਦੀ ਵੀਆਈਪੀ ਸੁਰੱਖਿਆ ਕਮਾਂਡੋ ਯੂਨਿਟ ਉਨ੍ਹਾਂ ਨੂੰ ਇਹ ਸੁਰੱਖਿਆ ਦੇਵੇਗੀ। ਅਧਿਕਾਰੀਆਂ ਨੇ ਕਿਹਾ ਕਿ ਕੇਂਦਰੀ ਖ਼ੁਫ਼ੀਆ ਏਜੰਸੀਆਂ ਦੀ ਸਿਫ਼ਾਰਿਸ਼ ਦੇ ਆਧਾਰ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਾਲ ਹੀ ਵਿੱਚ ਵਾਈਆਈਪੀ ਸੁਰੱਖਿਆ ਮੁਹੱਈਆ ਕਰਵਾਉਣ ਦੀ ਮਨਜ਼ੂਰੀ ਦਿੱਤੀ ਸੀ ਅਤੇ ਸੀਆਰਪੀਐੱਫ ਨੇ ਪੰਜ ਸਤੰਬਰ ਨੂੰ ਇਹ ਜ਼ਿੰਮੇਵਾਰੀ ਸੰਭਾਲ ਲਈ। ਇਸ ਬਲ ਵੱਲੋਂ ਸਾਬਕਾ ਰਾਸ਼ਟਰਪਤੀ ਕੋਵਿੰਦ ਦੀ ਕੇਂਦਰੀ ਦਿੱਲੀ ਵਿੱਚ ਜਨਪਥ ਰੋਡ ’ਤੇ ਸਥਿਤ ਰਿਹਾਇਸ਼ ਦੀ ਸੁਰੱਖਿਆ ਵੀ ਕੀਤੀ ਜਾਵੇਗੀ।  ਕੋਵਿੰਦ (76) ਦਾ ਦੇਸ਼ ਦੇ 14ਵੇਂ ਰਾਸ਼ਟਰਪਤੀ ਵਜੋਂ ਕਾਰਜਕਾਲ ਜੁਲਾਈ ਵਿੱਚ ਖ਼ਤਮ ਹੋ ਗਿਆ ਸੀ।  -ਪੀਟੀਆਈ

[ad_2]
ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਸਾਬਕਾ ਰਾਸ਼ਟਰਪਤੀ ਕੋਵਿੰਦ ਨੂੰ ‘ਜ਼ੈੱਡ ਪਲੱਸ’ ਸੁਰੱਖਿਆ : The Tribune India”

Leave a Reply

Subscription For Radio Chann Pardesi