ਜੇਲ੍ਹ ’ਚੋਂ ਬਾਹਰ ਆਏ ਸਾਧੂ ਸਿੰਘ ਧਰਮਸੋਤ
00

[ad_1]
ਨਿੱਜੀ ਪੱਤਰ ਪ੍ਰੇਰਕ
ਨਾਭਾ, 7 ਸਤੰਬਰ
ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਲਗਭਗ ਤਿੰਨ ਮਹੀਨਿਆਂ ਮਗਰੋਂ ਅੱਜ ਸ਼ਾਮ ਵੇਲੇ ਨਿਆਂਇਕ ਹਿਰਾਸਤ ਵਿੱਚੋਂ ਬਾਹਰ ਆਏ। ਕਾਂਗਰਸੀ ਆਗੂ ਦਾ ਸਮਰਥਕਾਂ ਨੇ ਢੋਲ ਵਜਾ ਕੇ ਅਤੇ ਹਾਰ ਪਾ ਕੇ ਸਵਾਗਤ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਇਸ ਔਖੇ ਸਮੇਂ ਨੇ ਉਨ੍ਹਾਂ ਨੂੰ ਬਹੁਤ ਕੁਝ ਸਿਖਾਇਆ ਹੈ। ਧਰਮਸੋਤ ਜੇਲ੍ਹ ਵਿੱਚੋਂ ਰਿਹਾਅ ਹੋਣ ਮਗਰੋਂ ਸਭ ਤੋਂ ਪਹਿਲਾਂ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਗਏ। ਜ਼ਿਕਰਯੋਗ ਹੈ ਕਿ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵਿਭਾਗ ਨੇ ਪੈਸੇ ਲੈ ਕੇ ਰੁੱਖ ਕਟਵਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।
[ad_2]
-
Previous ਬਾਇਡਨ ਨੇ ਭਾਰਤੀ-ਅਮਰੀਕੀ ਵਕੀਲ ਨੂੰ ਨਿਊ ਯਾਰਕ ਜ਼ਿਲ੍ਹਾ ਜੱਜ ਨਾਮਜ਼ਦ ਕੀਤਾ
-
Next ਸ਼ੋਪੀਆਂ ਵਿੱਚ ਦੋ ਅਤਿਵਾਦੀ ਗ੍ਰਿਫ਼ਤਾਰ
0 thoughts on “ਜੇਲ੍ਹ ’ਚੋਂ ਬਾਹਰ ਆਏ ਸਾਧੂ ਸਿੰਘ ਧਰਮਸੋਤ”