ਟਾਊਨ ਵੈਂਡਿੰਗ ਕਮੇਟੀ ਦੀ ਮੀਟਿੰਗ ਦੌਰਾਨ ਮਾਰਕੀਟਾਂ ਵਿੱਚ ਹੁੱਲੜਬਾਜ਼ੀ ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਉੱਠਿਆ

[ad_1]
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 8 ਸਤੰਬਰ
ਮੁਹਾਲੀ ਨਗਰ ਨਿਗਮ ਦੀ ਟਾਊਨ ਵੈਂਡਿੰਗ ਕਮੇਟੀ ਦੀ ਅੱਜ ਹੋਈ ਮੀਟਿੰਗ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਵਿੱਚ ਲਗਾਤਾਰ ਵਧ ਰਹੇ ਨਾਜਾਇਜ਼ ਕਬਜ਼ਿਆਂ ਅਤੇ ਬਾਜ਼ਾਰਾਂ ਵਿੱਚ ਸ਼ਰ੍ਹੇਆਮ ਹੁੰਦੀ ਹੁੱਲੜਬਾਜ਼ੀ ਦਾ ਮੁੱਦਾ ਵੀ ਉੱਠਿਆ। ਨਗਰ ਨਿਗਮ ਦੇ ਕਮਿਸ਼ਨਰ ਨਵਜੋਤ ਕੌਰ ਦੀ ਪ੍ਰਧਾਨਗੀ ਹੇਠ ਮੀਟਿੰਗ ਦੌਰਾਨ ਕਮੇਟੀ ਦੇ ਮੈਂਬਰਾਂ ਜਸਪ੍ਰੀਤ ਸਿੰਘ ਗਿੱਲ ਅਤੇ ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਨਗਰ ਨਿਗਮ ਪ੍ਰਸ਼ਾਸਨ ਨੂੰ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ।
ਕਮੇਟੀ ਮੈਂਬਰ ਤੇ ਕਾਂਗਰਸੀ ਕੌਂਸਲਰ ਜਸਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਮੁਹਾਲੀ ਦੀਆਂ ਮਾਰਕੀਟਾਂ ਵਿੱਚ ਹੁੱਲੜਬਾਜ਼ੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਮੁੰਡੇ-ਕੁੜੀਆਂ ਟੋਲੀਆਂ ਬੰਨ੍ਹ ਕੇ ਵੱਖ-ਵੱਖ ਗੱਡੀਆਂ ’ਤੇ ਸਵਾਰ ਹੋ ਕੇ ਮਾਰਕੀਟਾਂ ਵਿੱਚ ਗੇੜੀਆਂ ਲਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਸ਼ਹਿਰ ਦੀਆਂ ਮਾਰਕੀਟਾਂ ’ਚ ਮੁੜ ਪੇਡ ਪਾਰਕਿੰਗ ਲਾਗੂ ਕੀਤੀ ਜਾਵੇ ਅਤੇ ਮਾਰਕੀਟ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ਤੋਂ ਫੀਸ ਵਸੂਲੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਮਾਰਕੀਟਾਂ ਵਿੱਚ ਲਗਾਤਾਰ ਵੱਧਦੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਨਿਗਮ ਵਿੱਚ ਹੋਰ ਸਟਾਫ਼ ਭਰਤੀ ਕੀਤਾ ਜਾਵੇ ਅਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਹੋਰ ਵਾਹਨਾਂ ਦਾ ਪ੍ਰਬੰਧ ਕੀਤਾ ਜਾਵੇ।
ਕੌਂਸਲਰ ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਜੇਕਰ ਨਗਰ ਨਿਗਮ ਕੋਲ ਸਟਾਫ਼ ਦੀ ਘਾਟ ਹੈ ਤਾਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦਾ ਕੰਮ ਕਿਸੇ ਨਿੱਜੀ ਕੰਪਨੀ ਨੂੰ ਠੇਕੇ ’ਤੇ ਦਿੱਤਾ ਜਾ ਸਕਦਾ ਹੈ। ਉਨ੍ਹਾਂ ਇਸ ਸਬੰਧੀ ਠੇਕੇਦਾਰ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਉਨ੍ਹਾਂ ਕਿਹਾ ਕਿ ਵੈਂਡਿੰਗ ਜ਼ੋਨ ਬਣਾਉਣ ਲਈ ਗਮਾਡਾ ਤੋਂ ਸਾਈਟਾਂ ਹਾਸਲ ਕਰਨ ਲਈ ਯੋਗ ਪੈਰਵੀ ਕੀਤੀ ਜਾਵੇ ਅਤੇ ਸਰਵੇ ਵਿੱਚ ਸ਼ਾਮਲ ਵੈਂਡਰਾਂ ਨੂੰ ਉੱਥੇ ਥਾਂ ਮੁਹੱਈਆ ਕਰਵਾਉਣ ਤੋਂ ਬਾਅਦ ਮਾਰਕੀਟਾਂ ਵਿੱਚ ਲੱਗਦੀਆਂ ਰੇਹੜੀਆਂ-ਫੜੀਆਂ ਅਤੇ ਹੋਰਨਾਂ ਨਾਜਾਇਜ਼ ਕਬਜ਼ਿਆਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ।
[ad_2]
-
Previous ਬਰਾਕ ਤੇ ਮਿਸ਼ੇਲ ਓਬਾਮਾ ਵੱਲੋਂ ਤਸਵੀਰਾਂ ਦੀ ਘੁੰਡ ਚੁਕਾਈ
-
Next ਆਲੋਚਕਾਂ ਦੀ ਜ਼ੁਬਾਨ ਬੰਦ ਕਰਨ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਚਿੰਤਾਜਣਕ: ਐਮਨੈਸਟੀ ਇੰਟਰਨੈਸ਼ਨਲ
0 thoughts on “ਟਾਊਨ ਵੈਂਡਿੰਗ ਕਮੇਟੀ ਦੀ ਮੀਟਿੰਗ ਦੌਰਾਨ ਮਾਰਕੀਟਾਂ ਵਿੱਚ ਹੁੱਲੜਬਾਜ਼ੀ ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਉੱਠਿਆ”