Loader

ਸਕੂਲ ਨੂੰ ਧਮਾਕੇ ਨਾਲ ਉਡਾਉਣ ਦਾ ਮੈਸੇਜ ਵਾਇਰਲ

00
ਸਕੂਲ ਨੂੰ ਧਮਾਕੇ ਨਾਲ ਉਡਾਉਣ ਦਾ ਮੈਸੇਜ ਵਾਇਰਲ

[ad_1]

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 12 ਸਤੰਬਰ

ਸਥਾਨਕ ਡੀਏਵੀ ਪਬਲਿਕ ਸਕੂਲ ਨੂੰ ਬੰਬ ਧਮਾਕੇ ਨਾਲ ਉਡਾਉਣ ਦੀ ਦਿੱਤੀ ਗਈ ਧਮਕੀ ਵਾਂਗ ਹੀ ਅੱਜ ਇਕ ਹੋਰ ਪ੍ਰਾਈਵੇਟ ਸਕੂਲ ਵਿੱਚ ਬੰਬ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੁਲੀਸ ਹਰਕਤ ਵਿੱਚ ਆ ਗਈ ਹੈ। ਪੁਲੀਸ ਵੱਲੋਂ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਸਰਚ ਆਪ੍ਰੇਸ਼ਨ ਕੀਤਾ ਗਿਆ ਹੈ ਅਤੇ ਇਸ ਦੌਰਾਨ ਪੁਲੀਸ ਵੱਲੋਂ ਸੋਸ਼ਲ ਮੀਡੀਆ ’ਤੇ ਭੇਜੇ ਗਏ ਅਜਿਹੇ ਸੁਨੇਹੇ ਦੇ ਸਰੋਤ ਦਾ ਪਤਾ ਲਾਉਣ ਦਾ ਵੀ ਯਤਨ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋਇਆ ਇਹ ਸੁਨੇਹਾ ਜਦੋਂ ਸਕੂਲ ਪ੍ਰਬੰਧਕਾਂ ਨੂੰ ਮਿਲਿਆ ਤਾਂ ਉਨ੍ਹਾਂ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਜਿਸ ਮਗਰੋਂ ਪੁਲੀਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ’ਤੇ ਇਹ ਮੈਸੇਜ ਵੀ ਜਾਅਲੀ ਆਈਡੀ ਰਾਹੀਂ ਭੇਜਿਆ ਗਿਆ ਹੈ, ਜਿਸ ਵਿਚ ਸਕੂਲ ਕੰਪਲੈਕਸ ਵਿੱਚ 16 ਸਤੰਬਰ ਨੂੰ ਬੰਬ ਧਮਾਕਾ ਕਰਨ ਦੀ ਧਮਕੀ ਦਿੱਤੀ ਹੈ। ਪਤਾ ਲੱਗਾ ਹੈ ਕਿ ਜਾਂਚ ਦੌਰਾਨ ਪੁਲੀਸ ਨੇ ਪਤਾ ਲਾਇਆ ਕਿ ਇਹ ਸੁਨੇਹਾ ਵੀ ਸਕੂਲ ਦੇ ਹੀ ਕੁਝ ਵਿਦਿਆਰਥੀਆਂ ਵੱਲੋਂ ਭੇਜਿਆ ਗਿਆ ਹੈ ਲੇਕਿਨ ਇਸ ਵਾਰ ਪੁਲੀਸ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਦੇ ਰੌਂਅ ਵਿੱਚ ਹੈ। ਪੁਲੀਸ ਦੇ ਡਿਪਟੀ ਕਮਿਸ਼ਨਰ ਮੁਖਵਿੰਦਰ ਸਿੰਘ ਭੁੱਲਰ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਿਨ੍ਹਾਂ ਇਹ ਮੈਸੇਜ ਭੇਜਿਆ ਉਨ੍ਹਾਂ ਦੀ ਸ਼ਨਾਖ਼ਤ ਕਰ ਲਈ ਹੈ। 



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਸਕੂਲ ਨੂੰ ਧਮਾਕੇ ਨਾਲ ਉਡਾਉਣ ਦਾ ਮੈਸੇਜ ਵਾਇਰਲ”

Leave a Reply

Subscription For Radio Chann Pardesi