Loader

ਸਾਰਾਗੜ੍ਹੀ ’ਚ 21 ਜਵਾਨਾਂ ਵੱਲੋਂ ਦਿਖਾਈ ਗਈ ਬਹਾਦਰੀ ਲਾਮਿਸਾਲ: ਸਰਾਰੀ

00
ਸਾਰਾਗੜ੍ਹੀ ’ਚ 21 ਜਵਾਨਾਂ ਵੱਲੋਂ ਦਿਖਾਈ ਗਈ ਬਹਾਦਰੀ ਲਾਮਿਸਾਲ: ਸਰਾਰੀ

[ad_1]

ਸੰਜੀਵ ਹਾਂਡਾ
ਫ਼ਿਰੋਜ਼ਪੁਰ, 12 ਸਤੰਬਰ

ਸਾਰਾਗੜ੍ਹੀ ਦੀ ਲੜਾਈ ਦੌਰਾਨ ਸ਼ਹੀਦ ਹੋਣ ਵਾਲੇ ਸਿੱਖ ਰੈਜੀਮੈਂਟ ਦੇ 21 ਬਹਾਦਰ ਜਵਾਨਾਂ ਦੀ ਯਾਦ ’ਚ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ’ਚ ਰਾਜ ਪੱਧਰੀ ਸਮਾਗਮ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕੈਬਨਿਟ ਮੰਤਰੀ ਨੇ ਸ਼ਹੀਦੀ ਸਮਾਰਕ ਤੇ ਨਤਮਸਤਕ ਹੋ ਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਸਾਰਾਗੜ੍ਹੀ ਵਿੱਚ ਦਿਖਾਈ ਗਈ ਬਹਾਦਰੀ ਵਰਗੀ ਮਿਸਾਲ ਪੂਰੇ ਸੰਸਾਰ ਵਿਚ ਕਿਧਰੇ ਵੀ ਵੇਖਣ ਨੂੰ ਨਹੀਂ ਮਿਲਦੀ, ਜਿੱਥੇ ਸਿਰਫ਼ 21 ਜਵਾਨਾਂ ਨੇ ਦੁਸ਼ਮਣਾਂ ਦੇ 10 ਹਜ਼ਾਰ ਜਵਾਨਾਂ ਨਾਲ ਇੰਨੀ ਬਹਾਦਰੀ ਨਾਲ ਮੁਕਾਬਲਾ ਕੀਤਾ ਹੋਵੇ। ਇਹ ਲੜਾਈ ਨਾ ਸਿਰਫ਼ ਭਾਰਤ ਬਲਕਿ ਦੁਨੀਆਂ ਦੀਆਂ ਇਤਿਹਾਸਕ ਲੜਾਈਆਂ ਦੇ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿਚ ਦਰਜ ਹੈ। ਕੈਬਨਿਟ ਮੰਤਰੀ ਦੇ ਅੱਜ ਦੇ ਸਮਾਗਮ ਵਿਚ ਸ਼ਹੀਦ ਜਵਾਨਾਂ ਦੇ ਵਾਰਸ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਇੱਕ ਡਾਕ ਟਿਕਟ ਵੀ ਜਾਰੀ ਕੀਤੀ ਗਈ। ਮੁੱਖ ਮਹਿਮਾਨ ਨੇ ਇਸ ਲੜਾਈ ਦੇ ਇਤਿਹਾਸ ਨਾਲ ਸਬੰਧਤ ਇੱਕ ਕਿਤਾਬ ਵੀ ਰਿਲੀਜ਼ ਕੀਤੀ। ਇਸ ਮੌਕੇ ਸੇਵਾਮੁਕਤ ਲੈਫ਼ਟੀਨੈਂਟ ਜਨਰਲ ਜੇਐੱਸ ਚੀਮਾ ਅਤੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਜੀਐੱਸ ਜੋਸਨ ਨੇ ਸਿੱਖ ਜਵਾਨਾਂ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ। ਦਿਹਾਤੀ ਹਲਕੇ ਤੋਂ ਵਿਧਾਇਕ ਰਜਨੀਸ਼ ਦਹੀਆ ਤੇ ਸ਼ਹਿਰੀ ਹਲਕੇ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੀ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੇਜਰ ਜਨਰਲ ਐੱਚਐੱਸ ਵਾਂਦਰਾ, ਡਿਪਟੀ ਜੀਓਸੀ, ਡੀਐੱਸ ਮੂਰਤੀ, ਬ੍ਰਿਗੇਡੀਅਰ ਜੇਐੱਸ ਅਰੋੜਾ ਤੇ ਕੈਪਟਨ ਅਮਰਜੀਤ ਸਿੰਘ ਵੀ ਮੌਜੂਦ ਸਨ।

ਸਾਬਕਾ ਫੌਜੀਆਂ ਵੱਲੋਂ ਕੈਬਨਿਟ ਮੰਤਰੀ ਦਾ ਘਿਰਾਓ

ਸਮਾਗਮ ਵਿੱਚ ਪੁੱਜੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਜੀਓਜੀ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਗਾਰਡੀਅਨ ਆਫ਼ ਗਵਰਨੈਂਸ (ਜੀਓਜੀ) ਵਜੋਂ ਭਰਤੀ ਕੀਤੇ ਗਏ ਸਾਬਕਾ ਫੌਜੀਆਂ ਨੇ ਪਹਿਲਾਂ ਤਾਂ ਕੈਬਨਿਟ ਮੰਤਰੀ ਦੀ ਆਮਦ ’ਤੇ ਕਾਲੀਆਂ ਝੰਡੀਆਂ ਨਾਲ ਉਨ੍ਹਾਂ ਦਾ ਵਿਰੋਧ ਕੀਤਾ ਤੇ ਬਾਅਦ ਵਿੱਚ ਉਨ੍ਹਾਂ ਦੇ ਸੰਬੋਧਨ ਦੌਰਾਨ ਪੰਡਾਲ ਵਿਚੋਂ ਉੱਠ ਕੇ ਬਾਹਰ ਚਲੇ ਗਏ। ਮੁੱਖ ਮਹਿਮਾਨ ਦੀ ਆਮਦ ਮੌਕੇ ਪੁਲੀਸ ਨੂੰ ਕੈਬਨਿਟ ਮੰਤਰੀ ਦੀ ਗੱਡੀ ਨਿਰਧਾਰਤ ਗੇਟ ਦੀ ਬਜਾਏ ਦੂਜੇ ਗੇਟ ਤੋਂ ਅੰਦਰ ਲਿਜਾਣੀ ਪਈ। ਇਸ ਦੌਰਾਨ ਪੁਲੀਸ ਅਤੇ ਜੀਓਜੀ ਵਿਚਾਲੇ ਤਿੱਖੀ ਬਹਿਸ ਹੋਈ ਤੇ ਐੱਸਐੱਸਪੀ ਸੁਰੇਂਦਰ ਲਾਂਬਾ ਵੀ ਤਲਖ਼ ਲਹਿਜ਼ੇ ਵਿਚ ਗੱਲ ਕਰਦੇ ਨਜ਼ਰ ਆਏ। ਜ਼ਿਕਰਯੋਗ ਕਿ ਜੀਓਜੀ ਦੇ ਮੁਲਾਜ਼ਮ ਪੰਜਾਬ ਸਰਕਾਰ ਵੱਲੋਂ ਨੌਕਰੀ ਤੋਂ ਹਟਾਏ ਜਾਣ ਖ਼ਿਲਾਫ਼ ਰੋਸ ਪ੍ਰਗਟ ਕਰ ਰਹੇ ਸਨ। ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਵਾਇਰਲ ਆਡੀਓ ਸਬੰਧੀ ਪੱਤਰਕਾਰਾਂ ਵੱਲੋਂ ਸਵਾਲਾਂ ਦਾ ਜਵਾਬ ਦਿੱਤੇ ਬਿਨਾਂ ਹੀ ਸ੍ਰੀ ਸਰਾਰੀ ਉਥੋਂ ਚਲੇ ਗਏ। ਕੈਬਨਿਟ ਮੰਤਰੀ ਦੇ ਗੰਨਮੈਨਾਂ ਨੇ ਮੀਡੀਆ ਨਾਲ ਕਥਿਤ ਬਦਸਲੂਕੀ ਵੀ ਕੀਤੀ।

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ (ਟਨਸ): ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਇੱਥੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਖੇਤਰ ਵਿਚ ਪੈਰ ਰੱਖਿਆ, ਉਥੇ ਹੀ ਸਿਦਕਦਿਲੀ ਅਤੇ ਸਮਰਪਣ ਭਾਵਨਾ ਨਾਲ ਕਾਮਯਾਬੀ ਹਾਸਲ ਕੀਤੀ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ, ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਸੁਖਦੇਵ ਸਿੰਘ ਆਦਿ ਹਾਜ਼ਰ ਸਨ।



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਸਾਰਾਗੜ੍ਹੀ ’ਚ 21 ਜਵਾਨਾਂ ਵੱਲੋਂ ਦਿਖਾਈ ਗਈ ਬਹਾਦਰੀ ਲਾਮਿਸਾਲ: ਸਰਾਰੀ”

Leave a Reply

Subscription For Radio Chann Pardesi