ਯੂਪੀ: ਪੁਲੀਸ ਨੇ ਸਮਾਜਵਾਦੀ ਪਾਰਟੀ ਦੇ ਆਗੂ ਹਿਰਾਸਤ ’ਚ ਲਏ
[ad_1]
ਲਖਨਊ, 14 ਸਤੰਬਰ
ਸਮਾਜਵਾਦੀ ਪਾਰਟੀ ਵੱਲੋਂ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਕੰਪਲੈਕਸ ਵਿੱਚ ਮਹਿੰਗਾਈ, ਬੇਰੁਜ਼ਗਾਰੀ ਅਤੇ ਸੂਬੇ ਵਿੱਚ ਵਿਗੜੀ ਕਾਨੂੰਨ ਵਿਵਸਥਾ ਖ਼ਿਲਾਫ਼ ਕੀਤਾ ਜਾਣ ਵਾਲਾ ਪ੍ਰਦਰਸ਼ਨ, ਪੁਲੀਸ ਨੇ ਨਹੀਂ ਹੋਣ ਦਿੱਤਾ। ਇਸ ਦੌਰਾਨ ਪੁਲੀਸ ਨੇ ਸਮਾਜਵਾਦੀ ਪਾਰਟੀ ਦੇ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ।
ਸਮਾਜਵਾਦੀ ਪਾਰਟੀ ਦੇ ਆਗੂਆਂ ਨੇ ਦੱਸਿਆ ਕਿ ਹਾਲਾਂਕਿ ਇਸ ਪ੍ਰਦਰਸ਼ਨ ਦੇ ਪ੍ਰੋਗਰਾਮ ਦੀ ਯੋਜਨਾ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੀ ਅਗਵਾਈ ਹੇਠ ਬਣਾਈ ਗਈ ਸੀ ਪਰ ਅਖਿਲੇਸ਼ ਨੇ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਨਹੀਂ ਹੋਣਾ ਸੀ। ਇਹ ਪ੍ਰਦਰਸ਼ਨ ਸਵੇਰੇ 11 ਵਜੇ ਵਿਧਾਨ ਸਭਾ ਕੰਪਲੈਕਸ ’ਚ ਲੱਗੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੇ ਬੁੱਤ ਸਾਹਮਣੇ ਹੋਣਾ ਸੀ। ਹਿਰਾਸਤ ਵਿੱਚ ਲਏ ਗਏ ਸਮਾਜਵਾਦੀ ਪਾਰਟੀ ਦੇ ਆਗੂਆਂ ਨੂੰ ਪੁਲੀਸ ਬੱਸਾਂ ਵਿੱਚ ਭਰ ਕੇ ਈਕੋ ਗਾਰਡਨ ’ਚ ਪ੍ਰਦਰਸ਼ਨਾਂ ਲਈ ਰਾਖਵੀਂ ਥਾਂ ’ਤੇ ਲੈ ਗਈ। ਇਸ ਦੌਰਾਨ ਸਮਾਜਵਾਦੀ ਪਾਰਟੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਹੱਥੋਪਾਈ ਕੀਤੀ ਜਿਸ ਕਾਰਨ ਕਈਆਂ ਨੂੰ ਸੱਟਾਂ ਲੱਗੀਆਂ ਹਨ, ਜਦਕਿ ਪੁਲੀਸ ਨੇ ਦੋਸ਼ਾਂ ਨੂੰ ਨਕਾਰਿਆ ਹੈ। ਪਾਰਟੀ ਆਗੂਆਂ ਨੇ ਦੋਸ਼ ਲਗਾਇਆ ਕਿ ਪ੍ਰਦਰਸ਼ਨ ਤੋਂ ਕਈ ਘੰਟੇ ਪਹਿਲਾਂ ਪਾਰਟੀ ਦੇ ਦਫ਼ਤਰ ਦੇ ਬਾਹਰ ਅਤੇ ਆਗੂਆਂ ਦੇ ਘਰਾਂ ਦੇ ਬਾਹਰ ਪੁਲੀਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਸਨ। -ਪੀਟੀਆਈ
[ad_2]
- Previous ਪੂੰਜੀਪਤੀਆਂ ਤੇ ਕੇਂਦਰ ਸਰਕਾਰ ਦੀ ਕਿਸਾਨੀ ’ਤੇ ਅੱਖ: ਦਰਸ਼ਨ ਪਾਲ
- Next ਮਹਾਰਾਣੀ ਦਾ ਤਾਬੂਤ ਬਕਿੰਘਮ ਪੈਲੇਸ ਤੋਂ ਆਖਰੀ ਸਫ਼ਰ ਲਈ ਰਵਾਨਾ
0 thoughts on “ਯੂਪੀ: ਪੁਲੀਸ ਨੇ ਸਮਾਜਵਾਦੀ ਪਾਰਟੀ ਦੇ ਆਗੂ ਹਿਰਾਸਤ ’ਚ ਲਏ”