ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਦਿੱਲੀ ਸੱਦਿਆ
00
[ad_1]
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਸਤੰਬਰ
ਪੰਜਾਬ ਵਿੱਚ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਧਮਕਾਉਣ ਅਤੇ ਖਰੀਦਣ ਦੀ ਕੋਸ਼ਿਸ਼ ਕਰਨ ਸਬੰਧੀ ਚੱਲ ਰਹੇ ਕਲੇਸ਼ ਵਿਚਾਲੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ‘ਆਪ’ ਦੇ ਸਾਰੇ ਵਿਧਾਇਕਾਂ ਨੂੰ ਦਿੱਲੀ ਸੱਦ ਲਿਆ ਹੈ। ਕੇਜਰੀਵਾਲ ਵਿਧਾਇਕਾਂ ਨਾਲ 18 ਸਤੰਬਰ ਨੂੰ ਮੁਲਾਕਾਤ ਕਰਨਗੇ। ਆਮ ਆਦਮੀ ਪਾਰਟੀ (ਆਪ) ਦੀ ਦਿੱਲੀ ਟੀਮ ਨੇ ਇਹ ਮੈਸੇਜ ਵੱਟਸਐਪ ਰਾਹੀਂ ਭੇਜ ਕੇ ਸਾਰੇ ਵਿਧਾਇਕਾਂ ਨੂੰ ਸੱਦਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 18 ਸਤੰਬਰ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਜਰਮਨੀ ਦੌਰੇ ਤੋਂ ਵਾਪਸ ਪਰਤ ਆਉਣਗੇ ਅਤੇ ਉਹ ਵੀ ਇਸ ਮੀਟਿੰਗ ਵਿੱਚ ਹਾਜ਼ਰ ਰਹਿਣਗੇ।
[ad_2]
- Previous ਬੰਗਲਾਦੇਸ਼ੀ ਹਮਰੁਤਬਾ ਨਾਲ ਮੁਲਾਕਾਤ ਕਰਨਗੇ ਜੈਸ਼ੰਕਰ
- Next ਪੁਣਛ: ਬੱਸ ਖੱਡ ਵਿਚ ਡਿੱਗੀ, 11 ਮੌਤਾਂ ਤੇ 29 ਜ਼ਖ਼ਮੀ
0 thoughts on “ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਦਿੱਲੀ ਸੱਦਿਆ”