ਵਿਜੀਲੈਂਸ ਵੱਲੋਂ ਥਾਣੇਦਾਰ ਤੇ ਦਲਾਲ ਪੰਜ ਹਜ਼ਾਰ ਦੀ ਰਿਸ਼ਵਤ ਲੈਂਦੇ ਕਾਬੂ
[ad_1]
ਦਰਸ਼ਨ ਸਿੰਘ ਸੋਢੀ
ਮੁਹਾਲੀ, 17 ਸਤੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਵਿਅਕਤੀ ਕਰਮਜੀਤ ਸਿੰਘ ਕੰਮਾ ਅਤੇ ਪੁਲੀਸ ਥਾਣਾ, ਪੀਐੱਸਪੀਸੀਐੱਲ, ਲੁਧਿਆਣਾ ਵਿਖੇ ਤਾਇਨਾਤ ਏਐੱਸਆਈ ਹਰਪ੍ਰੀਤ ਸਿੰਘ ਨੂੰ ਬਿਜਲੀ ਚੋਰੀ ਸਬੰਧੀ ਮਾਮਲੇ ’ਚ ਇਕ ਵਿਅਕਤੀ ਕੋਲੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਦੀ ਜਾਣਕਾਰੀ ਅਨੁਸਾਰ ਮੁਲਜ਼ਮ ਏਐੱਸਆਈ ਹਰਪ੍ਰੀਤ ਸਿੰਘ ਅਤੇ ਕਰਮਜੀਤ ਸਿੰਘ ਨੂੰ ਤਰਲੋਚਨ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਹੈ ਕਿ ਉਕਤ ਏਐੱਸਆਈ ਉਸ ਦੇ ਘਰੇਲੂ ਬਿਜਲੀ ਚੋਰੀ ਦੇ ਕੇਸ ਨੂੰ ਨਿਪਟਾਉਣ ਲਈ 15,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਸੀ ਪਰ ਸੌਦਾ 5,000 ਰੁਪਏ ਵਿੱਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਗਏ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਏਐੱਸਆਈ ਦੇ ਵਿਚੋਲੇ ਵਜੋਂ ਇੱਕ ਪ੍ਰਾਈਵੇਟ ਵਿਅਕਤੀ ਕਰਮਜੀਤ ਸਿੰਘ ਨੂੰ ਏਐੱਸਆਈ ਹਰਪ੍ਰੀਤ ਸਿੰਘ ਦੇ ਕਹਿਣ ’ਤੇ ਸ਼ਿਕਾਇਤਕਰਤਾ ਕੋੋਲੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
[ad_2]
- Previous ਮਹਾਰਾਣੀ ਦੇ ਤਾਬੂਤ ਵੱਲ ਭੱਜਣ ਵਾਲਾ ਵਿਅਕਤੀ ਗ੍ਰਿਫ਼ਤਾਰ
- Next ਆਈਆਰਸੀਟੀਸੀ ਘੁਟਾਲਾ: ਤੇਜਸਵੀ ਯਾਦਵ ਦੀ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਪਹੁੰਚੀ ਸੀਬੀਆਈ
0 thoughts on “ਵਿਜੀਲੈਂਸ ਵੱਲੋਂ ਥਾਣੇਦਾਰ ਤੇ ਦਲਾਲ ਪੰਜ ਹਜ਼ਾਰ ਦੀ ਰਿਸ਼ਵਤ ਲੈਂਦੇ ਕਾਬੂ”