ਸੁਪਰੀਮ ਕੋਰਟ ਨੇ ਐੱਸਵਾਈਐੱਲ ਦਾ ਫੈਸਲਾ ਹਰਿਆਣਾ ਦੇ ਹੱਕ ’ਚ ਕੀਤਾ, ਸਿਰਫ ਅਰਡਰ ਕਰਨਾ ਬਾਕੀ: ਖੱਟਰ
[ad_1]
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਇੱਥੇ ਕਿਹਾ ਕਿ ਸੁਪਰੀਮ ਕੋਰਟ ਨੇ ਐੱਸਵਾਈਐੱਲ ਨਹਿਰ ਸਬੰਧੀ ਫੈਸਲਾ ਹਰਿਆਣਾ ਦੇ ਹੱਕ ਵਿੱਚ ਕਰ ਦਿੱਤਾ ਹੈ, ਸਿਰਫ ਅਰਡਰ ਕਰਨਾ ਬਾਕੀ ਹੈ। ਉਹ ਇੱਥੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ’ਚ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਰੁਜ਼ਗਾਰ ਦੇ ਮੁੱਦੇ ’ਤੇ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲੀਸ ਨੇ ਉਨ੍ਹਾਂ ਨੂੰ ਸਮਾਗਮ ਵਾਲੀ ਥਾਂ ਤੋਂ ਕਾਫੀ ਦੂਰ ਰੋਕ ਲਿਆ ਸੀ। ਮੁੱਖ ਮੰਤਰੀ ਨੇ ਸਮੱਸਿਆਵਾਂ ਸੁਣਦਿਆਂ ਲੋਕਾਂ ਦੇ ਕੰਮ ਨਾ ਕਰਨ ਵਾਲੇ ਇਕ ਪਟਵਾਰੀ ਨੂੰ ਮੁਅੱਤਲ ਕਰ ਦਿੱਤਾ ਅਤੇ ਅਧਿਕਾਰੀਆਂ ਨੂੰ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਵਫ਼ਦ ਵੀ ਮੁੱਖ ਮੰਤਰੀ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਮਿਲੇ। ਕਿਸਾਨਾਂ ਦੀਆਂ ਮੰਗਾਂ ਵਿੱਚ ਮੁੱਖ ਤੌਰ ’ਤੇ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਅਤੇ ਲੰਪੀ ਸਕਿਨ ਬਿਮਾਰੀ ਕਾਰਨ ਮਰੇ ਪਸ਼ੂਆਂ ਦੇ ਮੁਆਵਜ਼ੇ ਦੀ ਮੰਗ ਤੋਂ ਇਲਾਵਾ ਇਲਾਕੇ ਵਿੱਚ ਵਧ ਰਹੇ ਨਸ਼ਿਆਂ ਨੂੰ ਠੱਲ੍ਹ ਪਾਉਣਾ ਸ਼ਾਮਲ ਸੀ।
[ad_2]
- Previous ਸੰਯੁਕਤ ਰਾਸ਼ਟਰ ਆਮ ਸਭਾ ਸੈਸ਼ਨ ਦੌਰਾਨ ਭਾਰਤ ਦਾ ਅਤਿਵਾਦ, ਸ਼ਾਂਤੀ ਅਤੇ ਬਹੁਪੱਖੀਵਾਦ ਸੁਧਾਰ ’ਤੇ ਹੋਵੇਗਾ ਧਿਆਨ
- Next ਰਾਘਵ ਚੱਢਾ ਨੂੰ ਗੁਜਰਾਤ ਚੋਣਾਂ ਲਈ ‘ਆਪ’ ਦਾ ਸੂਬਾ ਸਹਿ ਇੰਚਾਰਜ ਲਾਇਆ
0 thoughts on “ਸੁਪਰੀਮ ਕੋਰਟ ਨੇ ਐੱਸਵਾਈਐੱਲ ਦਾ ਫੈਸਲਾ ਹਰਿਆਣਾ ਦੇ ਹੱਕ ’ਚ ਕੀਤਾ, ਸਿਰਫ ਅਰਡਰ ਕਰਨਾ ਬਾਕੀ: ਖੱਟਰ”