ਗੁਜਰਾਤ ਵਿੱਚ ਹਾਰ ਦੇ ਡਰ ਤੋਂ ‘ਆਪ’ ਨੂੰ ਦਰੜਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਕੇਜਰੀਵਾਲ
[ad_1]
ਨਵੀਂ ਦਿੱਲੀ, 18 ਸਤੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ’ਤੇ ਤਿੱਖਾ ਹਮਲਾ ਕਰਦੇ ਹੋਏ ਦੋਸ਼ ਲਗਾਇਆ ਕਿ ਉਹ ਭ੍ਰਿਸ਼ਟਾਚਾਰ ਨਾਲ ਲੜਨ ਦੇ ਨਾਂ ’ਤੇ ਆਮ ਆਦਮੀ ਪਾਰਟੀ ਨੂੰ ਦਰੜਨ ਦੀ ਕੋਸ਼ਿਸ਼ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਗੁਜਰਾਤ ਚੋਣਾਂ ਵਿੱਚ ਹਾਰ ਦਾ ਡਰ ਹੈ। ‘ਆਪ’ ਦੇ ਚੁਣੇ ਹੋਏ ਪ੍ਰਤੀਨਿਧਾਂ ਦੇ ਪਹਿਲੇ ਕੌਮੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਇਹ ਦੋਸ਼ ਵੀ ਲਗਾਇਆ ਕਿ ਉਨ੍ਹਾਂ ਦੀ ਪਾਰਟੀ ਦੇ ਮੰਤਰੀਆਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਭ੍ਰਿਸ਼ਟਾਚਾਰ ਦੇ ਝੂਠੇ ਮਾਮਲੇ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਭਾਜਪਾ ‘‘ਗੁਜਰਾਤ ਵਿੱਚ ‘ਆਪ’ ਦੀ ਵਧਦੀ ਹਰਮਨਪਿਆਰਤਾ ਨੂੰ ਹਜ਼ਮ ਨਹੀਂ ਕਰ ਸਕ ਰਹੀ ਹੈ।’’ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਭਾਜਪਾ ਗੁਜਰਾਤ ਵਿਧਾਨ ਸਭਾ ਦੇ ਮੱਦੇਨਜ਼ਰ ‘ਆਪ’ ਦੇ ਵਧਦੇ ਪ੍ਰਭਾਵ ਤੋਂ ਇਸ ਤਰ੍ਹਾਂ ਘਬਰਾ ਗਈ ਹੈ ਕਿ ਪ੍ਰਧਾਨ ਮੰਤਰੀ ਦੇ ਸਲਾਹਕਾਰ ਹਿਰੇਨ ਜੋਸ਼ੀ ਨੇ ਕਈ ਟੀਵੀ ਚੈਨਲਾਂ ਦੇ ਮਾਲਕਾਂ ਤੇ ਉਨ੍ਹਾਂ ਦੇ ਸੰਪਾਦਕਾਂ ਨੂੰ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੰਦੇ ਹੋਏ ਗੁਜਰਾਤ ਵਿੱਚ ‘ਆਪ’ ਨੂੰ ਕਵਰੇਜ ਨਾ ਦੇਣ ਲਈ ਕਿਹਾ ਹੈ।’’ ਇਸ ਸੰਮੇਲਨ ਵਿੱਚ ਪੰਜਾਬ ਤੋਂ ਵੀ ਆਮ ਆਦਮੀ ਪਾਰਟੀ ਦੇ ਕਈ ਆਗੂ ਪਹੁੰਚੇ ਹੋਏ ਸਨ।
[ad_2]
- Previous ਆਈਐੱਮਐੱਫ ਨਾਲ ਸਮਝੌਤੇ ਬਾਰੇ ਲੈਣਦਾਰਾਂ ਨੂੰ ਜਾਣਕਾਰੀ ਦੇਵੇਗਾ ਸ੍ਰੀਲੰਕਾ
- Next ਸਤੇਂਦਰ ਜੈਨ ਖ਼ਿਲਾਫ਼ ਕੇਸ ਤਬਦੀਲ ਕਰਨ ਦੀ ਅਰਜ਼ੀ ’ਤੇ ਫ਼ੈਸਲਾ ਅੱਜ
0 thoughts on “ਗੁਜਰਾਤ ਵਿੱਚ ਹਾਰ ਦੇ ਡਰ ਤੋਂ ‘ਆਪ’ ਨੂੰ ਦਰੜਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਕੇਜਰੀਵਾਲ”