ਕੈਪਟਨ ਅਮਰਿੰਦਰ ਸਿੰਘ ਅੱਜ ਹੋ ਸਕਦੇ ਨੇ ਭਾਜਪਾ ’ਚ ਸ਼ਾਮਲ
00

[ad_1]
ਨਵੀਂ ਦਿੱਲੀ, 19 ਸਤੰਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਇੱਥੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਸਬੰਧੀ ਅੱਜ ਇੱਥੇ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਂ ਪਾਰਟੀ ’ਚ ਸ਼ਾਮਲ ਹੋਣ ਤੋਂ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਹਾਲਾਂਕਿ, ਦੋਹਾਂ ਵਿਚਾਲੇ ਹੋਈ ਮੀਟਿੰਗ ਦੇ ਵੇਰਵੇ ਪ੍ਰਾਪਤ ਨਹੀਂ ਹੋ ਸਕੇ ਹਨ। ਭਾਜਪਾ ’ਚ ਸ਼ਾਮਲ ਹੋਣ ਦੌਰਾਨ ਕੈਪਟਨ ਅਮਰਿੰਦਰ ਵੱਲੋਂ ਹਾਲ ਹੀ ਵਿੱਚ ਆਪਣੀ ਨਵੀਂ ਬਣਾਈ ਗਈ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਜਾਵੇਗਾ। ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਾਲੀਆਵਾਲ ਨੇ ਇਹ ਜਾਣਕਾਰੀ ਦਿੱਤੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿੱਚ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਸੋਮਵਾਰ ਨੂੰ ਭਾਜਪਾ ’ਚ ਸ਼ਾਮਲ ਹੋਣਗੇ। -ਪੀਟੀਆਈ
[ad_2]
-
Previous ਕੁਰਾਲੀ ਦੇ ਪਿੰਡਾਂ ਵਿੱਚ 60 ਏਕੜ ਝੋਨੇ ਨੂੰ ਚੀਨੀ ਵਾਇਰਸ
-
Next ਚੀਨ ਹਮਲੇ ਤੋਂ ਤਾਇਵਾਨ ਦੀ ਰੱਖਿਆ ਕਰੇਗਾ ਅਮਰੀਕਾ: ਬਾਇਡਨ
0 thoughts on “ਕੈਪਟਨ ਅਮਰਿੰਦਰ ਸਿੰਘ ਅੱਜ ਹੋ ਸਕਦੇ ਨੇ ਭਾਜਪਾ ’ਚ ਸ਼ਾਮਲ”