ਦਹਿਸ਼ਤੀ ਗਤੀਵਿਧੀਆਂ ’ਚ ਹਿੱਸਾ ਲੈਣ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ
00
[ad_1]
ਬੇਅੰਤ ਸਿੰਘ ਸੰਧੂ
ਪੱਟੀ, 20 ਸਤੰਬਰ
ਇਥੋਂ ਦੀ ਸਿਟੀ ਪੁਲੀਸ ਨੇ ਦਹਿਸ਼ਤੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਕੋਮਲ ਕੱਕੜ ਪੁੱਤਰ ਗੁਲਸ਼ਨ ਕੁਮਾਰ ਤੇ ਸਾਹਿਲ ਸ਼ਰਮਾ ਪੁੱਤਰ ਲਲਿਤ ਸ਼ਰਮਾ ਅਤੇ ਕਰਮ ਸ਼ਰਮਾ ਪੁੱਤਰ ਪਵਨ ਸ਼ਰਮਾ ਵਾਸੀ ਵਾਰਡ ਨੰਬਰ 9 ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਥਾਣਾ ਅਧਿਕਾਰੀ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ 16 ਅਗਸਤ ਨੂੰ ਅੰਮ੍ਰਿਤਸਰ ਅੰਦਰ ਪੁਲੀਸ ਥਾਣੇਦਾਰ ਦਿਲਬਾਗ ਸਿੰਘ ਦੀ ਗੱਡੀ ਹੇਠ ਆਰਡੀਐਕਸ ਲਗਾਇਆ ਗਿਆ ਸੀ ਤੇ ਪੱਟੀ ਸ਼ਹਿਰ ਨਾਲ ਸਬੰਧਤ ਇਨ੍ਹਾਂ ਨੌਜਵਾਨਾਂ ਨੇ ਉਕਤ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਦੀਪਕ ਕੁਮਾਰ ਉਰਫ਼ ਦੀਪੂ ਨੂੰ ਆਪਣੇ ਘਰਾਂ ’ਚ ਪਨਾਹ ਦਿੱਤੀ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਫੜਨ ਲਈ ਪੁਲੀਸ ਛਾਪੇ ਮਾਰ ਰਹੀ ਹੈ। ਦੱਸਣਯੋਗ ਹੈ ਕਿ ਉਕਤ ਮਾਮਲੇ ਨਾਲ ਸਬੰਧਤ ਅੰਮ੍ਰਿਤਸਰ ਪੁਲੀਸ ਵੱਲੋਂ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੱਟੀ ਇਲਾਕੇ ਨਾਲ ਸਬੰਧਤ ਸਨ।
[ad_2]
- Previous ਸ੍ਰੀਲੰਕਾ ਜਲ ਸੈਨਾ ਵੱਲੋਂ ਅੱਠ ਭਾਰਤੀ ਮਛੇਰੇ ਗ੍ਰਿਫ਼ਤਾਰ
- Next ਪੁਲੀਸ ਨੂੰ ਰਿਸ਼ਵਤ ਦੇਣ ਲਈ ਲੋਕ ਧੀਆਂ ਵੇਚਣ ਲਈ ਮਜਬੂਰ: ਪ੍ਰੱਗਿਆ
0 thoughts on “ਦਹਿਸ਼ਤੀ ਗਤੀਵਿਧੀਆਂ ’ਚ ਹਿੱਸਾ ਲੈਣ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ”