ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ ਵੱਲੋਂ ਖੁਦਕੁਸ਼ੀ
00
[ad_1]
ਸਰਬਜੀਤ ਸਿੰਘ ਭੰਗੂ
ਪਟਿਆਲਾ, 22 ਸਤੰਬਰ
ਪੰਜਾਬੀ ਯੂਨੀਵਰਸਿਟੀ ਦੇ ਵਾਰਸ ਭਵਨ ਵਿਖੇ ਤਾਇਨਾਤ ਇੱਕ ਮੁਲਾਜ਼ਮ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਉਸ ਦੀ ਪਛਾਣ 28 ਸਾਲਾ ਰੋਹਤਾਸ਼ ਵਜੋਂ ਹੋਈ ਹੈ ਜੋ ਹਰਿਆਣਾ ਦੇ ਜਾਖਲ ਦਾ ਰਹਿਣ ਵਾਲਾ ਸੀ। ਉਸ ਦੀ ਲੰਘੀ ਰਾਤ ਵਾਰਸ ਭਵਨ ’ਚ ਹੀ ਡਿਊਟੀ ਸੀ। ਜਦੋਂ ਸਵੇਰੇ ਉਸ ਦੇ ਸਾਥੀ ਮੁਲਾਜ਼ਮ ਪੁੱਜੇ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਇਸ ਮਗਰੋਂ ਵਾਈਸ ਚਾਸਲਰ ਡਾ. ਅਰਵਿੰਦ ਅਤੇ ਯੂਨੀਵਰਸਿਟੀ ਦੇ ਸਕਿਉਰਿਟੀ ਅਫਸਰ ਕੈਪਟਨ ਗੁਰਤੇਜ ਸਿੰਘ ਨੇ ਆ ਕੇ ਮੌਕਾ ਵੇਖਿਆ। ਇਸ ਤੋਂ ਬਾਅਦ ਡੀਐਸਪੀ ਜਸਵਿੰਦਰ ਟਿਵਾਣਾ ਅਤੇ ਥਾਣਾ ਅਰਬਨ ਅਸਟੇਟ ਦੇ ਮੁਖੀ ਇੰਸਪੈਕਟਰ ਅੰਮਿ੍ਤਬੀਰ ਸਿੰਘ ਚਹਿਲ ਵੀ ਪੁੱਜੇ ਜਿਨ੍ਹਾਂ ਨੇ ਲਾਸ਼ ਪੋਸਟ ਮਾਰਟਮ ਲਈ ਹਸਪਤਾਲ ਭਿਜਵਾਈ।
[ad_2]
- Previous ਚੀਨ ਵਿੱਚ ਦੋ ਸਾਬਕਾ ਰੱਖਿਆ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ
- Next ਫੋਰਟਿਸ ਦੇ ਸਾਬਕਾ ਪ੍ਰਮੋਟਰਾਂ ਮਾਲਵਿੰਦਰ ਅਤੇ ਸ਼ਿਵਇੰਦਰ ਨੂੰ ਛੇ ਮਹੀਨੇ ਦੀ ਸਜ਼ਾ
0 thoughts on “ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ ਵੱਲੋਂ ਖੁਦਕੁਸ਼ੀ”