ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲਾ: ਚੌਥਾ ਮੁਲਜ਼ਮ ਅਰੁਣਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ
00

[ad_1]
ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 24 ਸਤੰਬਰ
ਪੰਜਾਬ ਪੁਲੀਸ ਨੇ ਖਰੜ ਨੇੜਲੀ ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ਵਿੱਚ ਅੱਜ ਅਹਿਮ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਇਸ ਮਾਮਲੇ ਦੇ ਚੌਥੇ ਮੁਲਜ਼ਮ ਨੂੰ ਅਰੁਣਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਟਵੀਟ ਜ਼ਰੀਏ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਫੌਜੀ ਜਵਾਨ ਸੰਜੀਵ ਸਿੰਘ ਨੂੰ ਸੇਲਾ ਪਾਸ ਅਰੁਣਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਇਸ ਮਾਮਲੇ ਵਿਚ ਤਿੰਨ ਮੁਲਜ਼ਮਾਂ ਦੋ ਲੜਕੇ ਤੇ ਇਕ ਲੜਕੀ ਨੂੰ ਪਹਿਲਾਂ ਹੀ ਕਾਬੂ ਕੀਤਾ ਗਿਆ ਹੈ।
[ad_2]
-
Previous ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ
-
Next ਪੀਐਫਆਈ ਨੇ ਨੌਜਵਾਨਾਂ ਨੂੰ ਭਾਰਤ ਖ਼ਿਲਾਫ਼ ਭੜਕਾਇਆ: ਐੱਨਆਈਏ ਰਿਪੋਰਟ
0 thoughts on “ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲਾ: ਚੌਥਾ ਮੁਲਜ਼ਮ ਅਰੁਣਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ”