ਚੰਡੀਗੜ੍ਹ ਵਿੱਚ ਪ੍ਰਾਈਵੇਟ ਬੱਸਾਂ ਦਾ ਦਾਖ਼ਲਾ ਹੋਵੇਗਾ ਬੰਦ
00

[ad_1]
ਕੁਲਦੀਪ ਸਿੰਘ
ਚੰਡੀਗੜ੍ਹ, 25 ਸਤੰਬਰ
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪ੍ਰਾਈਵੇਟ ਬੱਸਾਂ ਦਾ ਦਾਖ਼ਲਾ ਰੋਕਣ ਸਬੰਧੀ ਆ ਰਹੀ ਅੜਚਣ ਹੁਣ ਖ਼ਤਮ ਹੋ ਗਈ ਹੈ। ਪੰਜਾਬ ਟਰਾਂਸਪੋਰਟ ਨੀਤੀ ’ਤੇ ਕੇਂਦਰ ਸਰਕਾਰ ਦੇ ਰੋਡ ਟਰਾਂਸਪੋਰਟ ਤੇ ਹਾਈਵੇਜ਼ ਮੰਤਰਾਲੇ ਵੱਲੋਂ ਮੋਹਰ ਲਾ ਦਿੱਤੀ ਗਈ ਹੈ। ਹੁਣ ਨਵੀਂ ਨੀਤੀ ਤਹਿਤ ਸਿਰਫ਼ ਸਰਕਾਰੀ ਬੱਸਾਂ ਹੀ ਚੰਡੀਗੜ੍ਹ ਵਿੱਚ ਦਾਖ਼ਲ ਹੋ ਸਕਣਗੀਆਂ, ਜਿਸ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਭਾਰੀ ਰਾਹਤ ਮਿਲੇਗੀ। ਦੱਸਣਯੋਗ ਹੈ ਕਿ ਇਹ ਨਵੀਂ ਟਰਾਂਸਪੋਰਟ ਨੀਤੀ 14 ਜੂਨ 2022 ਨੂੰ ਕੇਂਦਰ ਸਰਕਾਰ ਦੀ ਮਨਜ਼ੂਰੀ ਮਗਰੋਂ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਗਈ ਹੈ, ਪਰ ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਹਾਲੇ ਇਸ ਨੀਤੀ ’ਤੇ ਅਮਲ ਸ਼ੁਰੂ ਨਹੀਂ ਕੀਤਾ ਗਿਆ। ਕੇਂਦਰ ਸਰਕਾਰ ਵੱਲੋਂ ਪੰਜਾਬ ਟਰਾਂਸਪੋਰਟ ਸਕੀਮ ’ਤੇ ਮੋਹਰ ਲੱਗਣ ਮਗਰੋਂ ਹੁਣ ਪ੍ਰਾਈਵੇਟ ਬੱਸਾਂ ਦਾ ਚੰਡੀਗੜ੍ਹ ਵਿੱਚ ਦਾਖ਼ਲਾ ਬੰਦ ਕਰਨ ਦਾ ਪੂਰਾ ਮਾਮਲਾ ਪੰਜਾਬ ਸਰਕਾਰ ਦੇ ਹੱਥ ਆ ਗਿਆ ਹੈ।
[ad_2]
-
Previous ਬੰਗਲਾਦੇਸ਼: ਕਿਸ਼ਤੀ ਪਲਟਣ ਨਾਲ 20 ਮੌਤਾਂ
-
Next ਪੀਐੱਫਆਈ ਨਾਅਰੇਬਾਜ਼ੀ ਮਾਮਲਾ: ਪੁਲੀਸ ਨੇ ਦੇਸ਼ਧ੍ਰੋਹ ਦੀਆਂ ਧਾਰਾਵਾਂ ਜੋੜੀਆਂ
0 thoughts on “ਚੰਡੀਗੜ੍ਹ ਵਿੱਚ ਪ੍ਰਾਈਵੇਟ ਬੱਸਾਂ ਦਾ ਦਾਖ਼ਲਾ ਹੋਵੇਗਾ ਬੰਦ”