ਜਾਖੜ ਵੱਲੋਂ ਵਿਧਵਾ ਮਾਵਾਂ ਲਈ ਵਿਸ਼ੇਸ਼ ਪੈਨਸ਼ਨ ਸਹਾਇਤਾ ਰਾਸ਼ੀ ਲਈ ਪ੍ਰਧਾਨ ਮੰਤਰੀ ਨੂੰ ਪੱਤਰ
00

[ad_1]
ਚੰਡੀਗੜ੍ਹ, 25 ਸਤੰਬਰ
ਪੰਜਾਬ ਭਾਜਪਾ ਦੇ ਆਗੂ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਵਿਧਵਾ ਮਾਵਾਂ ਲਈ ਵਿਸ਼ੇਸ਼ ਪੈਨਸ਼ਨ ਦਾ ਐਲਾਨ ਕਰਨ ਦੀ ਅਪੀਲ ਕੀਤੀ ਹੈ ਜੋ ਆਪਣੇ ਪਰਿਵਾਰਾਂ ਲਈ ਇਕੱਲੀਆਂ ਰੋਟੀ-ਰੋਜ਼ੀ ਕਮਾ ਰਹੀਆਂ ਹਨ। ਜਾਖੜ ਨੇ ਇਨ੍ਹਾਂ ਦੇ ਬੱਚਿਆਂ ਨੂੰ ਸਕਾਲਰਸ਼ਿਪ ਵੀ ਦੇਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਸਾਬਕਾ ਲੋਕ ਸਭਾ ਮੈਂਬਰ ਨੇ ਸੁਝਾਅ ਦਿੱਤਾ ਕਿ ਵਿਧਵਾ ਮਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਦੁਰਗਾ ਪੂਜਾ ਦੇ ਤਿਉਹਾਰਾਂ ਦੌਰਾਨ ਕੇਂਦਰ ਵਲੋਂ ਮਦਦ ਦਾ ਐਲਾਨ ਕੀਤਾ ਜਾ ਸਕਦਾ ਹੈ। ਭਾਜਪਾ ਆਗੂ ਨੇ ਨਵੀਂ ਦਿੱਲੀ ਵਿੱਚ ਪਾਰਟੀ ਪ੍ਰਧਾਨ ਜੇ ਪੀ ਨੱਢਾ ਨੂੰ ਪੱਤਰ ਦੀ ਕਾਪੀ ਵੀ ਸੌਂਪੀ। ਪੀਟੀਆਈ
[ad_2]
-
Previous ਯੂਕਰੇਨ ਵਿੱਚ ਪ੍ਰਮਾਣੂ ਹਥਿਆਰ ਵਰਤੇ ਜਾਣ ਖ਼ਿਲਾਫ਼ ਅਮਰੀਕਾ ਵੱਲੋਂ ਰੂਸ ਨੂੰ ਚਿਤਾਵਨੀ
-
Next ਕੌਮੀ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਰਾਜਸਥਾਨ ਕਾਂਗਰਸ ’ਚ ਸੰਕਟ
0 thoughts on “ਜਾਖੜ ਵੱਲੋਂ ਵਿਧਵਾ ਮਾਵਾਂ ਲਈ ਵਿਸ਼ੇਸ਼ ਪੈਨਸ਼ਨ ਸਹਾਇਤਾ ਰਾਸ਼ੀ ਲਈ ਪ੍ਰਧਾਨ ਮੰਤਰੀ ਨੂੰ ਪੱਤਰ”