ਕੈਨੇਡਾ ਵੱਲੋਂ ਪੰਜਾਬ ਤੇ ਗੁਜਰਾਤ ਦੀ ਯਾਤਰਾ ’ਤੇ ਆਏ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
[ad_1]
ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 28 ਸਤੰਬਰ
ਕੈਨੇਡਾ ਨੇ ਭਾਰਤ ਯਾਤਰਾ ਲਈ ਅੱਜ ਸੋਧੀ ਹੋਈ ਐਡਵਾਈਜ਼ਰੀ ਜਾਰੀ ਕਰਦਿਆਂ ਆਪਣੇ ਨਾਗਰਿਕਾਂ ਨੂੰ ਪੰਜਾਬ, ਗੁਜਰਾਤ ਅਤੇ ਰਾਜਸਥਾਨ ਸਣੇ ਕੁੱਝ ਹੋਰਨਾਂ ਸੂਬਿਆਂ ਵਿੱਚ ਸਫ਼ਰ ਕਰਨ ਮੌਕੇ ਵਧੇਰੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।
ਕੈਨੇਡਾ ਨੇ ਇਹ ਸਲਾਹ ਅਜਿਹੇ ਮੌਕੇ ਦਿੱਤੀ ਹੈ, ਜਦੋਂ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਲੰਘੇ ਦਿਨੀਂ ਕੈਨੇਡਾ ਰਹਿੰਦੇ ਆਪਣੇ ਨਾਗਰਿਕਾਂ ਨੂੰ ਉਥੇ ਵਧੇ ਨਫ਼ਰਤੀ ਅਪਰਾਧ, ਹਿੰਸਾ ਅਤੇ ਹੋਰ ਭਾਰਤ ਵਿਰੋਧੀ ਸਰਗਰਮੀਆਂ ਦੇ ਹਵਾਲੇ ਨਾਲ ਚੌਕਸ ਰਹਿਣ ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਸੀ।
ਸੋਧੀ ਹੋਈ ਸਲਾਹ ਵਿੱਚ ਕੈਨੇਡਿਆਈ ਨਾਗਰਿਕਾਂ ਨੂੰ ਦਹਿਸ਼ਤੀ ਘਟਨਾਵਾਂ ਦੇ ਹਵਾਲੇ ਨਾਲ ਅਸਾਮ, ਮਨੀਪੁਰ ਅਤੇ ਜੰਮੂ ਕਸ਼ਮੀਰ ਤੇ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਯਾਤਰਾ ਨਾ ਕਰਨ ਸਲਾਹ ਦਿੱਤੀ ਹੈ।
ਕੈਨੇਡਿਆਈ ਸਰਕਾਰ ਨੇ ਗੁਜਰਾਤ, ਪੰਜਾਬ ਅਤੇ ਰਾਜਸਥਾਨ, ਜਿਨ੍ਹਾਂ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ, ਵਿੱਚ ਧਮਾਕਾਖੇਜ਼ ਸਮੱਗਰੀ ਦੇ ਨਾਲ ਬਾਰੂਦੀ ਸੁਰੰਗਾਂ ਵਿਛੀਆਂ ਹੋਣ ਦਾ ਖ਼ਦਸ਼ਾ ਪ੍ਰਗਟਾਇਆ।
[ad_2]
- Previous ਜੈਸ਼ੰਕਰ ਨੇ ਵੀਜ਼ਾ ਵਿੱਚ ਦੇਰੀ ਦਾ ਮੁੱਦਾ ਬਲਿੰਕਨ ਕੋਲ ਉਠਾਇਆ
- Next ਸੁਪਰੀਮ ਕੋਰਟ ਵੱਲੋਂ ਆਈਪੀਐੱਸ ਅਧਿਕਾਰੀ ਦੇ ਬਰਖ਼ਾਸਤਗੀ ਸਬੰਧੀ ਆਦੇਸ਼ ’ਤੇ ਰੋਕ ਲਾਉਣ ਤੋਂ ਨਾਂਹ
0 thoughts on “ਕੈਨੇਡਾ ਵੱਲੋਂ ਪੰਜਾਬ ਤੇ ਗੁਜਰਾਤ ਦੀ ਯਾਤਰਾ ’ਤੇ ਆਏ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ”