ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਮੱਥਾ ਟੇਕਿਆ
00
[ad_1]
ਹੈਦਰਾਬਾਦ, 29 ਸਤੰਬਰ
ਫ਼ਿਲਮ ‘ਪੁਸ਼ਪਾ’ ਲਈ ਜਾਣੇ ਜਾਂਦੇ ਅਦਾਕਾਰ ਅੱਲੂ ਅਰਜੁਨ ਨੇ ਅੱਜ ਆਪਣੀ ਪਤਨੀ ਸਨੇਹਾ ਰੈਡੀ ਦੇ ਜਨਮ ਦਿਨ ਮੌਕੇ ਪਰਿਵਾਰ ਸਮੇਤ ਸ੍ਰੀ ਦਰਬਾਰ ਮੱਥਾ ਟੇਕਿਆ ਅਤੇ ਅੰਮ੍ਰਿਤਸਰ ਵਿੱਚ ਉਸ ਦਾ ਜਨਮ ਦਿਨ ਮਨਾਇਆ। ਅਦਾਕਾਰ ਨੇ ਸੋਸ਼ਲ ਮੀਡੀਆ ’ਤੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਸਮੇਂ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਅਦਾਕਾਰ ਨੇ ਆਪਣੇ ਪਰਿਵਾਰ ਨਾਲ ਬਿਤਾਏ ਪਲਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਦੌਰਾਨ ਅੱਲੂ, ਉਸ ਦੀ ਪਤਨੀ ਤੇ ਦੋਵੇਂ ਬੱਚਿਆਂ ਨੇ ਰਵਾਇਤੀ ਕੱਪੜੇ ਪਾਏ ਹੋਏ ਸਨ। ਅਦਾਕਾਰ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਸਮੇਂ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ। -ਆਈਏਐੱਨਐੱਸ
[ad_2]
- Previous ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਇਸਹਾਕ ਡਾਰ ਭਗੌੜਿਆਂ ਦੀ ਸੂਚੀ ’ਚੋਂ ਬਾਹਰ
- Next ਸ਼ਹੀਦ ਭਗਤ ਸਿੰਘ ਨੂੰ ਸਰਵਉੱਚ ਨਾਗਰਿਕ ਐਵਾਰਡ ਦੇਣ ਦੀ ਮੰਗ
0 thoughts on “ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਮੱਥਾ ਟੇਕਿਆ”