Loader

ਹੁਸ਼ਿਆਰਪੁਰ ’ਚ ਦਲ ਖਾਲਸਾ ਵੱਲੋਂ ਕਨਵੈਨਸ਼ਨ

00
ਹੁਸ਼ਿਆਰਪੁਰ ’ਚ ਦਲ ਖਾਲਸਾ ਵੱਲੋਂ ਕਨਵੈਨਸ਼ਨ

[ad_1]

ਪੱਤਰ ਪ੍ਰੇਰਕ

ਹੁਸ਼ਿਆਰਪੁਰ, 29 ਸਤੰਬਰ

ਦਲ ਖਾਲਸਾ ਵਲੋਂ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਵਿਚ ਕਨਵੈਨਸ਼ਨ ਦੌਰਾਨ ਮਤਾ ਪਾਸ ਕਰਕੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਭਾਈ ਗਜਿੰਦਰ ਸਿੰਘ ਨੂੰ ਆਪਣੇ ਮੁਲਕ ਅੰਦਰ ਕਾਨੂੰਨੀ ਤੇ ਰਾਜਸੀ ਪਨਾਹ ਦਿੱਤੀ ਜਾਵੇ। ਦਲ ਖਾਲਸਾ ਦੇ ਬੁਲਾਰੇ ਪਰਮਜੀਤ ਸਿੰਘ ਮੰਡ ਤੇ ਕੰਵਰਪਾਲ ਸਿੰਘ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਉਨ੍ਹਾਂ ਦਾ ਕੇਸ ਮਨੁੱਖੀ ਅਧਿਕਾਰਾਂ ਦੇ ਅਧਾਰ ’ਤੇ ਹਾਂ-ਪੱਖੀ ਨਜ਼ਰੀਏ ਨਾਲ ਵਿਚਾਰਿਆ ਜਾਵੇਗਾ। ਇਸ ਸਬੰਧੀ ਜਥੇਬੰਦੀ ਵਲੋਂ ਪਾਕਿਸਤਾਨ ਸਰਕਾਰ ਨੂੰ ਪੱਤਰ ਵੀ ਲਿਖਿਆ ਜਾਵੇਗਾ। ਆਗੂਆਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਗਜਿੰਦਰ ਸਿੰਘ ਖਿਲਾਫ਼ ਕੂੜ ਪ੍ਰਚਾਰ ਨਾ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ। ਕਨਵੈਨਸ਼ਨ ਤੋਂ ਬਾਅਦ ਭਾਈ ਗਜਿੰਦਰ ਸਿੰਘ ਦੀ ਕੁਰਬਾਨੀ ਤੇ ਸਿੱਖ ਸੰਘਰਸ਼ ’ਚ ਪਾਏ ਯੋਗਦਾਨ ਨੂੰ ਸਮਰਪਿਤ ਸ਼ਹਿਰ ਵਿਚ ਮਾਰਚ ਕੱਢਿਆ ਗਿਆ।  



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਹੁਸ਼ਿਆਰਪੁਰ ’ਚ ਦਲ ਖਾਲਸਾ ਵੱਲੋਂ ਕਨਵੈਨਸ਼ਨ”

Leave a Reply

Subscription For Radio Chann Pardesi