ਪੰਜਾਬ ਵਿਧਾਨ ਸਭਾ ਸੈਸ਼ਨ: ਕਾਂਗਰਸੀ ਵਿਧਾਇਕਾਂ ਵੱਲੋਂ ਦੂਜੇ ਦਿਨ ਵੀ ਹੰਗਾਮਾ

[ad_1]
ਚੰਡੀਗੜ੍ਹ, 30 ਸਤੰਬਰ
ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿੱਚ ਅੱਜ ਵੀ ਕਾਂਗਰਸੀ ਵਿਧਾਇਕਾਂ ਵੱਲੋਂ ਲਗਾਤਾਰ ਦੂਜੇ ਦਿਨ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੂੰ ਅਹੁਦੇ ਤੋਂ ਹਟਾਉਣ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਸਦਨ ਵਿੱਚ ਕਾਫੀ ਹੰਗਾਮਾ ਕੀਤਾ ਗਿਆ। ਕਾਂਗਰਸੀ ਵਿਧਾਇਕਾਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਸੰਬਧੀ ਜਵਾਬ ਦੇਣ ਪਰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦੀ ਇਕ ਨਾ ਸੁਣੀ। ਕਾਂਗਰਸੀਆਂ ਨੇ ਸਪੀਕਰ ਦੀ ਕੁਰਸੀ ਸਾਹਮਣੇ ਆ ਕੇ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਰੌਲੇ ਵਿਚਾਲੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਸੋਧ) ਬਿੱਲ 2022, ਪੰਜਾਬ ਪੇਂਡੂ ਸਾਂਝੀ ਜ਼ਮੀਨ (ਰੈਗੂਲੇਸ਼ਨ) ਸੋਧ ਬਿੱਲ 2022 ਅਤੇ ਪੰਜਾਬ ਵਸਤਾਂ ਤੇ ਸੇਵਾਵਾਂ ਕਰ (ਸੋਧ) ਬਿੱਲ 2022 ਪਾਸ ਕਰ ਦਿੱਤੇ ਗਏ।
ਸੈਸ਼ਨ ਦੇ ਤੀਜੇ ਦਿਨ ਅੱਜ ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਸਦਨ ’ਚ ਆਏ, ਤਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕ ਆਪਣੀ ਸੀਟਾਂ ਤੋਂ ਉੱਠੇ ਅਤੇ ਉਨ੍ਹਾਂ ਕੋਲੋਂ ਸਰਾਰੀ ਸਬੰਧੀ ਬਿਆਨ ਜਾਰੀ ਕਰਨ ਦੀ ਮੰਗ ਕੀਤੀ। ਉੱਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਵਿਧਾਇਕਾਂ ’ਤੇ ਸਦਨ ਦਾ ਕੀਮਤੀ ਸਮਾਂ ਖ਼ਰਾਬ ਕਰਨ ਦੇ ਦੋਸ਼ ਲਗਾਏ ਅਤੇ ਉਨ੍ਹਾਂ ਦੇ ਰਵੱਈਏ ਨੂੰ ਗੈਰ-ਜ਼ਿੰਮੇਵਾਰ ਕਰਾਰ ਦਿੰਦਿਆਂ ਇਸ ਦੀ ਆਲੋਚਨਾ ਕੀਤੀ। -ਏਜੰਸੀ
[ad_2]
-
Previous ਐੱਚ-1ਬੀ ਵੀਜ਼ਾ ’ਤੇ ਅਮਰੀਕਾ ਵਿੱਚ ਮੋਹਰ ਲਾਉਣ ਦੀ ਸਿਫਾਰਸ਼ ਮਨਜ਼ੂਰ
-
Next ਗੈਂਗਸਟਰ ਨੀਰਜ ਬਵਾਨਾ ਦਾ ਪਿਤਾ ਹਥਿਆਰਾਂ ਸਣੇ ਗ੍ਰਿਫ਼ਤਾਰ
0 thoughts on “ਪੰਜਾਬ ਵਿਧਾਨ ਸਭਾ ਸੈਸ਼ਨ: ਕਾਂਗਰਸੀ ਵਿਧਾਇਕਾਂ ਵੱਲੋਂ ਦੂਜੇ ਦਿਨ ਵੀ ਹੰਗਾਮਾ”