Loader

ਨੂਰਪੂਰ ਬੇਦੀ ਥਾਣੇ ’ਚ ਏਐੱਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

00
ਨੂਰਪੂਰ ਬੇਦੀ ਥਾਣੇ ’ਚ ਏਐੱਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

[ad_1]

ਪੱਤਰ ਪ੍ਰੇਰਕ

ਰੂਪਨਗਰ, 30 ਸਤੰਬਰ

ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੇ ਥਾਣਾ ਨੂਰਪੁਰ ਬੇਦੀ ਵਿੱਚ ਤਾਇਨਾਤ ਏਐੱਸਆਈ ਜੁਝਾਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏਐੱਸਆਈ ਜੁਝਾਰ ਸਿੰਘ ਨੂੰ ਬਰਜਿੰਦਰ ਸਿੰਘ ਵਾਸੀ ਪਿੰਡ ਮਟੌਰ, ਸ੍ਰੀ ਅਨੰਦਪੁਰ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਇੱਕ ਪੁਲੀਸ ਕੇਸ ਵਿੱਚ ਜ਼ਬਤ ਕੀਤੀ ਆਪਣੀ ਗੱਡੀ ਦੀ ਥਾਣੇ ਤੋਂ ਸਪੁਰਦਾਰੀ ਲੈਣ ਬਦਲੇ ਉਕਤ ਏਐੱਸਆਈ ਉਸ ਕੋਲੋਂ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਜੋ ਕਿ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਸਬੰਧੀ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਏਐਸਆਈ ਜੁਝਾਰ ਸਿੰਘ ਨੂੰ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

 

 



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਨੂਰਪੂਰ ਬੇਦੀ ਥਾਣੇ ’ਚ ਏਐੱਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ”

Leave a Reply

Subscription For Radio Chann Pardesi