Loader

ਅਮਿਤ ਸ਼ਾਹ ਦਾ ਦੋ ਦਿਨਾਂ ਜੰਮੂ-ਕਸ਼ਮੀਰ ਦੌਰਾ 4 ਤੋਂ

00
ਅਮਿਤ ਸ਼ਾਹ ਦਾ ਦੋ ਦਿਨਾਂ ਜੰਮੂ-ਕਸ਼ਮੀਰ ਦੌਰਾ 4 ਤੋਂ

[ad_1]

ਨਵੀਂ ਦਿੱਲੀ, 1 ਅਕਤੂਬਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 4 ਅਕਤੂਬਰ ਤੋਂ ਦੋ ਦਿਨਾਂ ਲਈ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ, ਜਿਸ ਦੌਰਾਨ ਉਹ ਉੱਥੋਂ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣਗੇ। ਇਸ ਦੌਰਾਨ ਦੋ ਰੈਲੀਆਂ ਨੂੰ ਸੰਬੋਧਨ ਕਰਨਗੇ ਅਤੇ ਵੈਸ਼ਨੋ ਦੇਵੀ ਮੰਦਰ ‘ਚ ਪੂਜਾ ਕਰਨਗੇ। ਸ੍ਰੀ ਸ਼ਾਹ ਪਹਿਲੇ ਦਿਨ ਸਵੇਰੇ ਵੈਸ਼ਨੋ ਦੇਵੀ ਮੰਦਿਰ ਦੇ ਦਰਸ਼ਨ ਕਰਨ ਤੋਂ ਬਾਅਦ ਰਾਜੌਰੀ ਵਿੱਚ ਜਨ ਸਭਾ ਨੂੰ ਸੰਬੋਧਿਤ ਕਰਨਗੇ, ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ ਅਤੇ ਜੰਮੂ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। 5 ਅਕਤੂਬਰ ਨੂੰ ਉਹ ਸ੍ਰੀਨਗਰ ਦੇ ਰਾਜ ਭਵਨ ‘ਚ ਹੋਣ ਵਾਲੀ ਬੈਠਕ ‘ਚ ਜੰਮੂ-ਕਸ਼ਮੀਰ ‘ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨਗੇ। ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ, ਫੌਜ, ਨੀਮ ਫੌਜੀ ਬਲਾਂ, ਰਾਜ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਉੱਚ ਪੱਧਰੀ ਬੈਠਕ ‘ਚ ਹਿੱਸਾ ਲੈਣਗੇ। 



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਅਮਿਤ ਸ਼ਾਹ ਦਾ ਦੋ ਦਿਨਾਂ ਜੰਮੂ-ਕਸ਼ਮੀਰ ਦੌਰਾ 4 ਤੋਂ”

Leave a Reply

Subscription For Radio Chann Pardesi