Loader

ਭੰਡਾਰੀ ਨੇ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਬਾਰੇ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਕਰਨ ’ਤੇ ਜ਼ੋਰ ਦਿੱਤਾ

00
ਭੰਡਾਰੀ ਨੇ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਬਾਰੇ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਕਰਨ ’ਤੇ ਜ਼ੋਰ ਦਿੱਤਾ

[ad_1]

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 1 ਅਕਤੂਬਰ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਪੱਖੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਲਬੱਧ ਸਰੋਤਾਂ ਖਾਸ ਤੌਰ ‘ਤੇ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਕਰਨ ’ਤੇ ਜ਼ੋਰ ਦਿੱਤਾ। ਇਥੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਪ੍ਰਮੁੱਖ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕਰਨ ਲਈ ਉਤਸ਼ਾਹਪੂਰਵਕ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਸੂਚਨਾ ਦੇ ਮੁੱਖ ਸਰੋਤ ਵਜੋਂ ਉੱਭਰਿਆ ਹੈ ਅਤੇ ਇਸ ਦੀ ਵਰਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਭਾਗ ਦੀਆਂ ਵੱਖ-ਵੱਖ ਸ਼ਾਖਾਵਾਂ ਅਤੇ ਸੈਕਸ਼ਨਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ, ਜਿਨ੍ਹਾਂ ਵਿੱਚ ਪ੍ਰੈੱਸ ਸੈਕਸ਼ਨ, ਸੋਸ਼ਲ ਮੀਡੀਆ, ਇਸ਼ਤਿਹਾਰ ਸ਼ਾਖਾ, ਕਲਿੱਪਿੰਗਜ਼, ਅਮਲਾ ਸ਼ਾਖਾ, ਆਰਟੀਆਈ, ਪ੍ਰੋਡਕਸ਼ਨ, ਸੌਂਗ ਐਂਡ ਡਰਾਮਾ ਸ਼ਾਮਲ ਹਨ। ਪ੍ਰਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਜਾਂ ਹੋਰ ਮੰਤਰੀਆਂ ਵੱਲੋਂ ਕੀਤੇ ਜਾਂਦੇ ਐਲਾਨ, ਭਲਾਈ ਸਕੀਮਾਂ, ਲੋਕ-ਪੱਖੀ ਪਹਿਲਕਦਮੀਆਂ ਅਤੇ ਹੋਰ ਸਰਕਾਰੀ ਹੁਕਮਾਂ ਨੂੰ ਸਰਕਾਰ ਦੇ ਸੋਸ਼ਲ ਮੀਡੀਆ ਹੈਂਡਲਾਂ ‘ਤੇ ਵੀ ਪੋਸਟ ਕੀਤਾ ਜਾਵੇ।

ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ-ਕਮ-ਵਧੀਕ ਡਾਇਰੈਕਟਰ (ਐਡਮਿਨ) ਸੂਚਨਾ ਤੇ ਲੋਕ ਸੰਪਰਕ ਵਿਭਾਗ ਸੰਦੀਪ ਸਿੰਘ ਗਾੜ੍ਹਾ ਨੇ ਪ੍ਰਮੁੱਖ ਸਕੱਤਰ ਨੂੰ ਦੱਸਿਆ ਕਿ ਸਰਕਾਰੀ ਐਲਾਨਾਂ, ਹੁਕਮਾਂ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਸਾਰੀ ਜਾਣਕਾਰੀ ਵੱਖ-ਵੱਖ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪਹਿਲਕਦਮੀਆਂ ਦੀ ਸੋਸ਼ਲ ਮੀਡੀਆ ਕਵਰੇਜ ਵੀ ਯਕੀਨੀ ਬਣਾਈ ਜਾ ਰਹੀ ਹੈ। ਇਸ ਮੌਕੇ ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਿਖਾ ਨਹਿਰਾ ਅਤੇ ਡਿਪਟੀ ਡਾਇਰੈਕਟਰ ਮਨਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਭੰਡਾਰੀ ਨੇ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਬਾਰੇ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਕਰਨ ’ਤੇ ਜ਼ੋਰ ਦਿੱਤਾ”

Leave a Reply

Subscription For Radio Chann Pardesi