ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਆਸ ਨਹੀਂ, ਜੇਲ੍ਹਾਂ ’ਚ ਗੈਂਗਸਟਰਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਨੇ: ਸਿੱਧੂ ਮੂਸੇਵਾਲਾ ਦੀ ਮਾਂ
00
[ad_1]
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ/ ਜੋਗਿੰਦਰ ਮਾਨ
ਚੰਡੀਗੜ੍ਹ/ਮਾਨਸਾ, 2 ਅਕਤੂਬਰ
ਗੈਂਗਸਟਰ ਦੀਪਕ ਟੀਨੂੰ ਦੇ ਪੁਲੀਸ ਹਿਰਾਸਤ ‘ਚੋਂ ਭੱਜਣ ਬਾਅਦ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਪੰਜਾਬ ਸਰਕਾਰ ‘ਤੇ ਗੈਂਗਸਟਰਾਂ ਨੂੰ ਜੇਲ੍ਹ ਦੀਆਂ ਕੋਠੜੀਆਂ ‘ਚ ਸਹੂਲਤਾਂ ਦੇਣ ਦਾ ਦੋਸ਼ ਲਗਾਇਆ ਹੈ। ਬੀਬੀ ਚਰਨ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ ਕਿਉਂਕਿ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਸਗੋਂ ਜੇਲ੍ਹ ਦੀਆਂ ਕੋਠੜੀਆਂ ਅੰਦਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ ਆਮ ਲੋਕ ਹਨ ਜੋ ਔਖੇ ਸਮੇਂ ਵਿੱਚ ਪਰਿਵਾਰ ਦੇ ਨਾਲ ਖੜੇ ਹਨ। ਉਨ੍ਹਾਂ ਐਲਾਨ ਕੀਤਾ ਕਿ ਉਹ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਸੂਬੇ ਭਰ ਵਿੱਚ ਕੈਂਡਲ ਮਾਰਚ ਕੱਢਣਗੇ। ਇਸ ਬਾਰੇ ਜਲਦੀ ਵਟਸਐਪ ਨੰਬਰ ਜਾਰੀ ਕੀਤਾ ਜਾਵੇਗਾ, ਜਿਹੜੇ ਲੋਕ ਆਪਣੇ ਇਲਾਕਿਆਂ ’ਚ ਅਜਿਹੇ ਮਾਰਚ ਕੱਢਣਾ ਚਾਹੁੰਦੇ ਹਨ ਉਹ ਇਸ ਨੰਬਰ ’ਤੇ ਸੰਪਰਕ ਕਰ ਸਕਦੇ ਹਨ।
[ad_2]
- Previous ਸਿੱਖ ਵਿਰੋਧੀ ਦੰਗੇ: 1984 ਆਧੁਨਿਕ ਭਾਰਤੀ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ’ਚੋਂ ਇਕ: ਅਮਰੀਕੀ ਸੈਨੇਟਰ
- Next ਬੀਐੱਸਐਫ ਜਵਾਨਾਂ ਦੀ ਮੋਟਰਸਾਈਕਲ ਰੈਲੀ ਅਟਾਰੀ ਤੋਂ ਗੁਜਰਾਤ ਲਈ ਰਵਾਨਾ
0 thoughts on “ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਆਸ ਨਹੀਂ, ਜੇਲ੍ਹਾਂ ’ਚ ਗੈਂਗਸਟਰਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਨੇ: ਸਿੱਧੂ ਮੂਸੇਵਾਲਾ ਦੀ ਮਾਂ”