Loader

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

00
ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

[ad_1]

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 3 ਅਕਤੂਬਰ

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖ਼ਰੀ ਦਿਨ ਦੌਰਾਨ ਭਰੋਸਗੀ ਮਤਾ ਭਾਰੀ ਬਹੁਮਤ ਨਾਲ ਜਿੱਤਿਆ। ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵੋਟਿੰਗ ਸਮੇਂ ਗ਼ੈਰਹਾਜ਼ਰ ਰਹੀਆਂ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਵੀ ਮਤੇ ਦਾ ਵਿਰੋਧ ਨਹੀਂ ਕੀਤਾ। ਭਗਵੰਤ ਮਾਨ ਦੇ ਭਾਸ਼ਣ ਮਗਰੋਂ ਭਰੋਸਗੀ ਮਤੇ ’ਤੇ ਵੋਟਿੰਗ ਹੋਈ। ਕੁੱਲ 93 ਵਿਧਾਇਕਾਂ ਨੇ ਇਸ ਮਤੇ ਦੇ ਹੱਕ ਵਿੱਚ ਵੋਟ ਪਾਈ। ਭਗਵੰਤ ਮਾਨ ਨੇ ਕਿਹਾ, ‘‘ਮੁਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਰੱਖਣ ’ਤੇ ਮੈਂ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਮੈਂ ਯਤਨ ਕਰਾਂਗਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਮ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਿਆ ਜਾਵੇ।’’



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ”

Leave a Reply

Subscription For Radio Chann Pardesi