ਵਿਦੇਸ਼ ਸਕੱਤਰ ਕਵਾਤਰਾ ਵੱਲੋਂ ਮਾਲਦੀਵ ਦੇ ਰਾਸ਼ਟਰਪਤੀ ਨਾਲ ਮੁਲਾਕਾਤ
00

[ad_1]
ਮਾਲੇ, 2 ਅਕਤੂਬਰ
ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਅੱਜ ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲੀਹ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਹਿੰਦ ਮਹਾਸਾਗਰ ’ਚ ਚੱਲ ਰਹੇ ਪ੍ਰਾਜੈਕਟਾਂ ਸਮੇਤ ਦੁਵੱਲੇ ਸਬੰਧਾਂ ਬਾਰੇ ਚਰਚਾ ਕੀਤੀ। ਕਵਾਤਰਾ ਮਾਲਦੀਵ ਦੇ ਤਿੰਨ ਰੋਜ਼ਾ ਦੌਰੇ ’ਤੇ ਹਨ। ਉਨ੍ਹਾਂ ਇੱਥੇ ਮਾਲਦੀਵ ਦੇ ਵਿਦੇਸ਼ ਸਕੱਤਰ ਅਹਿਮਦ ਲਤੀਫ਼ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਧਿਰਾਂ ਦਰਮਿਆਨ ਦੁਵੱਲਾ ਸਹਿਯੋਗ ਵਧਾਉਣ ਬਾਰੇ ਚਰਚਾ ਕੀਤੀ ਤੇ 10 ਕਰੋੜ ਡਾਲਰ ਦੇ ਕਰਜ਼ੇ ਦੇ ਲੈਣ-ਦੇਣ ਸਬੰਧੀ ਸਮਝੌਤਾ ਵੀ ਸਹੀਬੱਧ ਕੀਤਾ। ਵਿਦੇਸ਼ ਵਿਭਾਗ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕੀਤਾ, ‘ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਮਾਲਦੀਵ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਤੇ ਭਾਰਤ-ਮਾਲਦੀਵ ਸਬੰਧਾਂ ਬਾਰੇ ਚਰਚਾ ਕੀਤੀ।’ -ਪੀਟੀਆਈ
[ad_2]
-
Previous ਦਿੱਲੀ ਦੇ ਉਪ ਰਾਜਪਾਲ ਨੂੰ ਕੇਜਰੀਵਾਲ ਦੇ ਗਾਂਧੀ ਜੈਅੰਤੀ ਪ੍ਰੋਗਰਾਮ ਵਿੱਚੋਂ ਗੈਰਹਾਜ਼ਰ ਰਹਿਣ ’ਤੇ ਉਜਰ
-
Next ਨਾਬਾਰਡ ਵੱਲੋਂ ਪੰਜਾਬ ਦੇ ਪੇਂਡੂ ਸਕੂਲਾਂ ਲਈ 221.99 ਕਰੋੜ ਰੁਪੲੇ ਮਨਜ਼ੂਰ
0 thoughts on “ਵਿਦੇਸ਼ ਸਕੱਤਰ ਕਵਾਤਰਾ ਵੱਲੋਂ ਮਾਲਦੀਵ ਦੇ ਰਾਸ਼ਟਰਪਤੀ ਨਾਲ ਮੁਲਾਕਾਤ”