Loader

ਮਜ਼ਾਰ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਚਾਰ ਗ੍ਰਿਫ਼ਤਾਰ

00
ਮਜ਼ਾਰ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਚਾਰ ਗ੍ਰਿਫ਼ਤਾਰ

[ad_1]

ਬੁਲੰਦਸ਼ਹਿਰ, 5 ਅਕਤੂਬਰ

ਇਥੋਂ ਦੇ ਸਯਾਨਾ ਇਲਾਕੇ ’ਚ ਇਕ ਮਜ਼ਾਰ ਨੂੰ ਨੁਕਸਾਨ ਪਹੁੰਚਾਏ ਜਾਣ ਦੇ ਦੋਸ਼ਾਂ ਹੇਠ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਰਕਲ ਅਫ਼ਸਰ ਵੰਦਨਾ ਸ਼ਰਮਾ ਨੇ ਦੱਸਿਆ ਕਿ ਨਯਾ ਬੰਸ ਪਿੰਡ ’ਚ ਕੁਝ ਸ਼ਰਾਰਤੀ ਅਨਸਰਾਂ ਨੇ ਮਜ਼ਾਰ ਨੂੰ ਮੰਗਲਵਾਰ ਰਾਤ ਨੁਕਸਾਨ ਪਹੁੰਚਾਇਆ ਸੀ। ਬਾਅਦ ’ਚ ਸਥਾਨਕ ਲੋਕਾਂ ਨੇ ਮਜ਼ਾਰ ਦੀ ਮੁਰੰਮਤ ਕਰਵਾ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਬੰਧ ’ਚ ਐੱਫਆਈਆਰ ਦਰਜ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਨੇ ਕਿਹਾ ਕਿ ਇਲਾਕੇ ’ਚ ਅਮਨੋ ਅਮਾਨ ਦੀ ਕੋਈ ਸਮੱਸਿਆ ਨਹੀਂ ਹੈ ਅਤੇ ਹਾਲਾਤ ਸ਼ਾਂਤ ਹਨ। ਉਨ੍ਹਾਂ ਕਿਹਾ ਕਿ ਪੁਲੀਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਮਜ਼ਾਰ ਤੋੜਨ ਪਿੱਛੇ ਲੋਕਾਂ ਦੀ ਮਨਸ਼ਾ ਕੀ ਸੀ। ਉਨ੍ਹਾਂ ਕਿਹਾ ਕਿ ਫਿਰਕੂ ਮਾਹੌਲ ਨੂੰ ਵਿਗਾੜਨ ਵਾਲਿਆਂ ਨੂੰ ਬਖਸ਼ਿਆ  ਨਹੀਂ ਜਾਵੇਗਾ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਭਾਈਚਾਰਕ ਸਾਂਝ ਬਣਾਈ ਰੱਖਣ। -ਪੀਟੀਆਈ  [ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi