ਐੱਸਵਾਈਐੱਲ ਨਹਿਰ ਮਸਲੇ ’ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ 14 ਨੂੰ
00
[ad_1]
ਆਤਿਸ਼ ਗੁਪਤਾ
ਚੰਡੀਗੜ੍ਹ, 11 ਅਕਤੂਬਰ
ਐੱਸਵਾਈਐੱਲ ਨਹਿਰ ਦੇ ਮਸਲੇ ਦਾ ਹੱਲ ਲੱਭਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 14 ਅਕਤੂਬਰ ਨੂੰ ਸਵੇਰੇ 11.30 ਵਜੇ ਮੀਟਿੰਗ ਕਰਨਗੇ। ਇਹ ਗੱਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਸਿਵਲ ਸਕੱਤਰੇਤ ਵਿੱਚ ਬਣਾਏ ਨਵੇਂ ਪ੍ਰੈੱਸ ਰੂਮ ਦਾ ਉਦਘਾਟਨ ਕਰਨ ਬਾਅਦ ਦੱਸੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕੇਂਦਰ ਦਾ ਕੋਈ ਮੰਤਰੀ ਜਾਂ ਅਧਿਕਾਰੀ ਹਾਜ਼ਰ ਨਹੀਂ ਹੋਵੇਗਾ, ਸਿਰਫ਼ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਕਰਕੇ ਐੱਸਵਾਈਐੱਲ ਨਹਿਰ ਮਸਲੇ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨਗੇ।
[ad_2]
- Previous ਲਿਬਨਾਨ ਨਾਲ ਸਮੁੰਦਰੀ ਸਰਹੱਦੀ ਵਿਵਾਦ ’ਤੇ ਇਤਿਹਾਸਕ ਸਮਝੌਤਾ ਕੀਤਾ: ਇਜ਼ਰਾਈਲ
- Next ਰੇਲਵੇ ਨੇ ਰਵਾਇਤੀ ਈਂਧਨ ਨਾਲ ਚੱਲਣ ਵਾਲੀ ਫਲੀਟ ਇਲੈਕਟ੍ਰਿਕ ਵਾਹਨਾਂ ਨਾਲ ਬਦਲਣ ਦੀ ਯੋਜਨਾ ਬਣਾਈ
0 thoughts on “ਐੱਸਵਾਈਐੱਲ ਨਹਿਰ ਮਸਲੇ ’ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ 14 ਨੂੰ”