ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੁਮਾਰ ਵਿਸ਼ਵਾਸ ਤੇ ਬੱਗਾ ਖ਼ਿਲਾਫ਼ ਦਰਜ ਕੇਸ ਰੱਦ ਕੀਤੇ

[ad_1]
ਚੰਡੀਗੜ੍ਹ, 12 ਅਕਤੂਬਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲੀਸ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਤਜਿੰਦਰ ਪਾਲ ਸਿੰਘ ਬੱਗਾ ਖ਼ਿਲਾਫ਼ ਵੱਖ-ਵੱਖ ਮਾਮਲਿਆਂ ਵਿੱਚ ਦਰਜ ਐੱਫਆਈਆਰਜ਼ ਨੂੰ ਰੱਦ ਕਰ ਦਿੱਤਾ ਹੈ। ਕੁਮਾਰ ਵਿਸ਼ਵਾਸ ‘ਤੇ ਪੰਜਾਬ ਦੀ ਰੂਪਨਗਰ ਪੁਲੀਸ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕਥਿਤ ਭੜਕਾਊ ਬਿਆਨ ਦੇਣ ਲਈ ਮਾਮਲਾ ਦਰਜ ਕੀਤਾ ਸੀ। ਇਸ ਦੇ ਨਾਲ ਹੀ ਅਪਰੈਲ ਮਹੀਨੇ ‘ਚ ਬੱਗਾ ਖ਼ਿਲਾਫ਼ ਮੁਹਾਲੀ ‘ਚ ਭੜਕਾਊ ਬਿਆਨ ਦੇਣ ਅਤੇ ਅਪਰਾਧਿਕ ਧਮਕੀ ਦੇਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਜਸਟਿਸ ਅਨੂਪ ਚਿਤਕਾਰਾ ਨੇ ਐੱਫਆਈਆਰ ਰੱਦ ਕਰਨ ਦਾ ਹੁਕਮ ਦਿੱਤਾ ਹੈ। ਫੈਸਲੇ ਤੋਂ ਬਾਅਦ ਕੁਮਾਰ ਵਿਸ਼ਵਾਸ ਨੇ ਨਿਆਂਪਾਲਿਕਾ ਅਤੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਭਾਜਪਾ ਨੇਤਾ ਬੱਗਾ ਨੇ ਟਵੀਟ ਕੀਤਾ, ‘ਅਰਵਿੰਦ ਕੇਜਰੀਵਾਲ ਦੇ ਮੂੰਹ ‘ਤੇ ਪੰਜਾਬ ਹਾਈ ਕੋਰਟ ਨੇ ਕਰਾਰ ਥੱਪੜ ਮਾਰਿਆ ਹੈ। ਮੇਰੇ ਅਤੇ ਡਾਕਟਰ ਕੁਮਾਰ ਵਿਸ਼ਵਾਸ ਵਿਰੁੱਧ ਦਰਜ ਐੱਫਆਈਆਰਜ਼ ਨੂੰ ਰੱਦ ਕਰ ਦਿੱਤਾ ਹੈ।’
[ad_2]
-
Previous ਭਾਰਤ ਤੇ ਅਮਰੀਕਾ ਵਿਚਾਲੇ ਊਰਜਾ ਸਹਿਯੋਗ ਦੀਆਂ ਕਾਫੀ ਸੰਭਾਵਨਾਵਾਂ: ਪੁਰੀ
-
Next ਯੂਪੀ: ਭਰਾਵਾਂ ਨੇ ਕੁਹਾੜੀ ਨਾਲ 8 ਮਹੀਨਿਆਂ ਦੀ ਗਰਭਵਤੀ ਭਰਜਾਈ ਤੇ ਉਸ ਦੀ ਨਾਬਾਲਗ ਭੈਣ ਦਾ ਕਤਲ ਕੀਤਾ
0 thoughts on “ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੁਮਾਰ ਵਿਸ਼ਵਾਸ ਤੇ ਬੱਗਾ ਖ਼ਿਲਾਫ਼ ਦਰਜ ਕੇਸ ਰੱਦ ਕੀਤੇ”