Loader

ਐੱਸਵਾਈਐੱਲ: ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁੱਕਰਵਾਰ ਨੂੰ

00
ਐੱਸਵਾਈਐੱਲ: ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁੱਕਰਵਾਰ ਨੂੰ

[ad_1]

ਆਤਿਸ਼ ਗੁਪਤਾ

ਚੰਡੀਗੜ੍ਹ, 13 ਅਕਤੂਬਰ

ਪੰਜਾਬ ਅਤੇ ਹਰਿਆਣਾ ਦਰਮਿਆਨ ਲੰਮੇ ਸਮੇਂ ਤੋਂ ਵਿਵਾਦ ਦੀ ਜੜ੍ਹ ਬਣੀ ਸਤਲੁਜ-ਯਮੁਨਾ ਲਿੰਕ ਨਹਿਰ (ਐੱਸਵਾਈਐੱਲ) ਦੇ ਮੁੱਦੇ ’ਤੇ ਮੁੱਖ ਮੰਤਰੀਆਂ ਭਗਵੰਤ ਮਾਨ ਤੇ ਮਨੋਹਰ ਲਾਲ ਖੱਟਰ ਦੀ ਪਲੇਠੀ ਮੀਟਿੰਗ ਭਲਕੇ ਹੋਵੇਗੀ। ਇਹ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਹੋਣ ਜਾ ਰਹੀ ਹੈ। ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ ਮੀਟਿੰਗ ਤੋਂ ਪਹਿਲਾਂ ਅੱਜ ਪੰਜਾਬ ਸਰਕਾਰ ਵੱਲੋਂ ਲੰਮਾ ਮੰਥਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਬਾਰੇ ਰਣਨੀਤੀ ਤਿਆਰ ਕੀਤੀ ਗਈ। ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਐੱਸਵਾਈਐੱਲ ਦੇ ਮਸਲੇ ’ਤੇ ਹੋਣ ਵਾਲੀ ਪਲੇਠੀ ਮੀਟਿੰਗ ਵਿੱਚ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰਨਗੇ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਦਾ ਕਹਿਣਾ ਹੈ ਕਿ ਪੰਜਾਬ ਕੋਲ ਪਹਿਲਾਂ ਹੀ ਲੋੜ ਨਾਲੋਂ ਘੱਟ ਪਾਣੀ ਹੈ, ਅਜਿਹੇ ਹਾਲਾਤ ਵਿੱਚ ਉਹ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਹਰਿਆਣਾ ਨੂੰ ਨਹੀਂ ਦੇ ਸਕਦੇ। ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਾਲੇ ਇਹ ਮੀਟਿੰਗ ਸੁਪਰੀਮ ਕੋਰਟ ਦੇ ਆਦੇਸ਼ਾਂ ’ਤੇ ਹੋਣ ਜਾ ਰਹੀ ਹੈ। 



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਐੱਸਵਾਈਐੱਲ: ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁੱਕਰਵਾਰ ਨੂੰ”

Leave a Reply

Subscription For Radio Chann Pardesi