Loader

ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਲੋਕਾਂ ਤੋਂ ਸੁਝਾਅ ਲੈਣ ਲਈ ਨਵੀਂ ਨੀਤੀ ਦਾ ਖਰੜਾ ਵੈੱਬਸਾਈਟ ’ਤੇ ਅਪਲੋਡ ਕੀਤਾ

00
ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਲੋਕਾਂ ਤੋਂ ਸੁਝਾਅ ਲੈਣ ਲਈ ਨਵੀਂ ਨੀਤੀ ਦਾ ਖਰੜਾ ਵੈੱਬਸਾਈਟ ’ਤੇ ਅਪਲੋਡ ਕੀਤਾ

[ad_1]

ਚੰਡੀਗੜ੍ਹ, 15 ਅਕਤੂਬਰ

ਸੂਬੇ ਵਿੱਚ ਹੇਠਲੇ-ਮੱਧਮ ਦਰਜੇ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਕਿਫ਼ਾਇਤੀ ਮਕਾਨਾਂ ਦੀ ਉਸਾਰੀ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਲਈ ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਲਦ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ ਲਿਆਂਦੀ ਜਾ ਰਹੀ ਹੈ। ਲੋਕਾਂ ਤੋਂ ਸੁਝਾਅ ਲੈਣ ਵਾਸਤੇ ਇਸ ਨੀਤੀ ਦਾ ਖਰੜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਭਾਗ ਨੇ ਪੰਜਾਬ ਅਫੋਰਡੇਬਲ ਹਾਊਸਿੰਗ ਨੀਤੀ-2022 ਤਿਆਰ ਕੀਤੀ ਹੈ ਅਤੇ ਲੋਕਾਂ ਤੋਂ ਸੁਝਾਅ ਲੈਣ ਵਾਸਤੇ ਇਸ ਨੀਤੀ ਦਾ ਖਰੜਾ ਵੈੱਬਸਾਈਟ www.puda.gov.in ਉਤੇ ਅਪਲੋਡ ਕਰ ਦਿੱਤਾ ਹੈ। ਇੱਛੁਕ ਵਿਅਕਤੀ 29 ਅਕਤੂਬਰ ਤੱਕ ਆਪਣੇ ਸੁਝਾਅ ਲਿਖਤੀ ਰੂਪ ਵਿੱਚ ਦੇ ਸਕਦੇ ਹਨ। ਸ੍ਰੀ ਅਰੋੜਾ ਨੇ ਦੱਸਿਆ ਕਿ ਇਸ ਨਵੀਂ ਨੀਤੀ ਤਹਿਤ ਪਲਾਟਾਂ ਵਾਲੀ ਕਲੋਨੀ ਵਾਸਤੇ ਘੱਟੋ-ਘੱਟ ਰਕਬਾ ਪੰਜ ਏਕੜ ਮਿੱਥਿਆ ਗਿਆ ਹੈ ਅਤੇ ਗਰੁੱਪ ਹਾਊਸਿੰਗ ਲਈ ਘੱਟੋ-ਘੱਟ ਰਕਬਾ ਸਿਰਫ਼ 2 ਏਕੜ ਹੈ। ਆਮ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਪਲਾਟ ਮੁਹੱਈਆ ਕਰਵਾਉਣ ਲਈ ਸਾਧਾਰਨ ਕਲੋਨੀਆਂ ਵਿੱਚ ਵਿਕਰੀਯੋਗ ਖੇਤਰ ਨੂੰ 55 ਫ਼ੀਸਦੀ ਤੋਂ ਵਧਾ ਕੇ 65 ਫ਼ੀਸਦੀ ਕਰ ਦਿੱਤਾ ਗਿਆ ਹੈ। ਪਲਾਟਾਂ ਵਾਲੇ ਖੇਤਰ ਵਿੱਚੋਂ ਲੰਘਦੀ ਕਿਸੇ ਵੀ ਮਾਸਟਰ ਪਲਾਨ ਸੜਕ ਸਮੇਤ ਪ੍ਰਾਜੈਕਟ ਦੇ ਕੁੱਲ ਪਲਾਟ ਖੇਤਰ ‘ਤੇ ਵੇਚਣਯੋਗ ਰਕਬਾ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਵਿਅਕਤੀਗਤ ਪਲਾਟਧਾਰਕਾਂ ‘ਤੇ ਬੋਝ ਨੂੰ ਘਟਾਉਣ ਲਈ ਸਕੂਲ, ਡਿਸਪੈਂਸਰੀਆਂ ਅਤੇ ਹੋਰ ਆਮ ਸਹੂਲਤਾਂ ਸਬੰਧੀ ਲਾਜ਼ਮੀ ਸ਼ਰਤਾਂ ਨੂੰ ਵੀ ਹਟਾ ਦਿੱਤਾ ਗਿਆ ਹੈ। ਸਾਧਾਰਨ ਕਲੋਨੀ ‘ਤੇ ਲਾਗੂ ਹੋਣ ਵਾਲੇ ਸੀਐੱਲਯੂ, ਈਡੀਸੀ ਅਤੇ ਹੋਰ ਚਾਰਜਿਜ਼ ਵੀ ਅੱਧੇ ਕਰ ਦਿੱਤੇ ਗਏ ਹਨ ਪਰ ਗਮਾਡਾ ਖੇਤਰਾਂ ਵਿੱਚ ਇਨ੍ਹਾਂ ਚਾਰਜਿਜ਼ ਵਿੱਚ ਕਟੌਤੀ ਲਾਗੂ ਨਹੀਂ ਹੋਵੇਗੀ। ਇਸ ਨੀਤੀ ਤਹਿਤ ਪਲਾਟ ਦਾ ਵੱਧ ਤੋਂ ਵੱਧ ਆਕਾਰ 150 ਵਰਗ ਗਜ਼ ਤੱਕ ਨਿਰਧਾਰਤ ਕੀਤਾ ਗਿਆ ਹੈ ਅਤੇ ਫਲੈਟ ਦਾ ਵੱਧ ਤੋਂ ਵੱਧ ਆਕਾਰ 90 ਵਰਗ ਮੀਟਰ ਤੱਕ ਤੈਅ ਕੀਤਾ ਗਿਆ ਹੈ। ਉਸਾਰੀ ਦੀ ਲਾਗਤ ਘਟਾਉਣ ਲਈ ਪਾਰਕਿੰਗ ਨਿਯਮਾਂ ਵਿੱਚ ਵੀ ਢਿੱਲ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਨੀਤੀ ਨਿਊ ਚੰਡੀਗੜ੍ਹ ਵਿੱਚ ਲਾਗੂ ਨਹੀਂ ਹੋਵੇਗੀ ਅਤੇ ਮਾਸਟਰ ਪਲਾਨ ਅਨੁਸਾਰ ਐੱਸਏਐੱਸ ਨਗਰ (ਮੁਹਾਲੀ) ਵਿੱਚ ਨਵੀਂ ਕਲੋਨੀ ਲਈ 25 ਏਕੜ ਰਕਬਾ ਲੋੜੀਂਦਾ ਹੈ।



[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

0 thoughts on “ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਲੋਕਾਂ ਤੋਂ ਸੁਝਾਅ ਲੈਣ ਲਈ ਨਵੀਂ ਨੀਤੀ ਦਾ ਖਰੜਾ ਵੈੱਬਸਾਈਟ ’ਤੇ ਅਪਲੋਡ ਕੀਤਾ”

Leave a Reply

Subscription For Radio Chann Pardesi