Loader

ਮੁਹਾਲੀ ਪੁਲੀਸ ਨੇ ਗੈਂਗਸਟਰ ਬੰਬੀਹਾ ਗਰੁੱਪ ਦੇ ਤਿੰਨ ਮੈਂਬਰ ਅਸਲੇ ਸਣੇ ਗ੍ਰਿਫ਼ਤਾਰ ਕੀਤੇ

00
ਮੁਹਾਲੀ ਪੁਲੀਸ ਨੇ ਗੈਂਗਸਟਰ ਬੰਬੀਹਾ ਗਰੁੱਪ ਦੇ ਤਿੰਨ ਮੈਂਬਰ ਅਸਲੇ ਸਣੇ ਗ੍ਰਿਫ਼ਤਾਰ ਕੀਤੇ

[ad_1]

ਦਰਸ਼ਨ ਸਿੰਘ ਸੋਢੀ

ਮੁਹਾਲੀ, 16 ਅਕਤੂਬਰ

ਜ਼ਿਲ੍ਹਾ ਮੁਹਾਲੀ ਪੁਲੀਸ ਨੇ ਗੈਂਗਸਟਰ ਬੰਬੀਹਾ ਗਰੁੱਪ ਦੇ ਤਿੰਨ ਸਰਗਰਮ ਮੈਂਬਰਾਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਅਸਲਾ ਵੀ ਬਰਾਮਦ ਕੀਤਾ ਗਿਆ ਹੈ।

ਐੱਸਐੱਸਪੀ ਨੇ ਦੱਸਿਆ ਕਿ ਐੱਸਪੀ (ਡੀ) ਅਮਨਦੀਪ ਸਿੰਘ ਬਰਾੜ ਤੇ ਡੀਐੱਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਘੜੂੰਆਂ ਪੁਲੀਸ ਦੇ ਸਹਿਯੋਗ ਨਾਲ ਬੰਬੀਹਾ ਗਰੁੱਪ ਦੇ ਸ਼ੂਟਰਾਂ ਗੁਰਜੰਟ ਸਿੰਘ ਜੰਟਾ, ਗੁਰਵਿੰਦਰ ਸਿੰਘ ਉਰਫ਼ ਗੁਰੀ ਅਤੇ ਗੌਤਮ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੱਖ-ਵੱਖ ਥਾਣਿਆਂ ਵਿੱਚ ਅਪਰਾਧਿਕ ਪਰਚੇ ਦਰਜ ਹਨ।

ਐੱਸਐੱਸਪੀ ਨੇ ਦੱਸਿਆ ਕਿ ਗੁਰਜੰਟ ਸਿੰਘ ਉਰਫ਼ ਜੰਟਾ ਨੇ 30 ਜਨਵਰੀ ਨੂੰ ਆਪਣੇ ਸਾਥੀਆਂ ਨਾਲ ਮਿਲ ਕੇ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਜੋ ਸਪੇਨ ਵਿੱਚ ਬੈਠਾ ਹੈ ਅਤੇ ਬੰਬੀਹਾ ਗੁਰੱਪ ਦਾ ਸਰਗਨਾ ਹੈ, ਦੇ ਕਹਿਣ ’ਤੇ ਘੜੂੰਆਂ ਯੂਨੀਵਰਸਿਟੀ ਦੇ ਸਾਹਮਣਿਓ ਬਰੀਜ਼ਾ ਕਾਰ ਖੋਹੀ ਸੀ। ਕਰੀਬ ਸੱਤ ਮਹੀਨੇ ਬਾਅਦ 28 ਜੁਲਾਈ 2022 ਨੂੰ ਗੁਰਜੰਟ ਜੰਟਾ ਦੇ ਸਾਥੀ ਬਰੀਜ਼ਾ ਕਾਰ ਅਤੇ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤੇ ਜਾ ਗਏ ਸੀ, ਜਦੋਂਕਿ ਗੁਰਜੰਟ ਜੰਟਾ ਭਗੌੜਾ ਚੱਲ ਰਿਹਾ ਸੀ। ਪੁਲੀਸ ਅਨੁਸਾਰ 29 ਅਗਸਤ 2022 ਨੂੰ ਗੁਰਜੰਟ ਜੰਟਾ ਨੇ ਆਪਣੇ ਹੋਰ ਸਾਥੀ ਪ੍ਰਗਟ ਸਿੰਘ ਨਾਲ ਮਿਲ ਕੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਭੁਪਿੰਦਰ ਸਿੰਘ ਭੂਪੀ ਰਾਣਾ ਦੇ ਕਹਿਣ ’ਤੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਅਦਾਲਤ ਕੰਪਲੈਕਸ ਵਿੱਚ ਬੰਬੀਹਾਂ ਗਰੁੱਪ ਨਾਲ ਸਬੰਧਤ ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਛੁਡਾਉਣ ਲਈ ਫਾਇਰਿੰਗ ਕੀਤੀ ਅਤੇ ਬਾਅਦ ਵਿੱਚ ਉੱਥੋਂ ਭੱਜਣ ਵਿੱਚ ਸਫਲ ਹੋ ਗਏ। ਐੱਸਐੱਸਪੀ ਨੇ ਦੱਸਿਆ ਕਿ ਗੁਰਜੰਟ ਜੰਟਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੀ ਨਿਸ਼ਾਨਦੇਹੀ ’ਤੇ 30 ਬੋਰ ਦੇ ਤਿੰਨ ਅਤੇ 32 ਬੋਰ ਦੇ ਦੋ ਪਿਸਤੌਲ ਅਤੇ ਕੁੱਝ ਕਾਰਤੂਸ ਬਰਾਮਦ ਕੀਤੇ ਗਏ। ਇਸ ਸਬੰਧੀ ਮੁਲਜ਼ਮ ਦੇ ਖ਼ਿਲਾਫ਼ ਕੁਰਾਲੀ ਥਾਣੇ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇੰਜ ਹੀ ਗੁਰਵਿੰਦਰ ਸਿੰਘ ਉਰਫ਼ ਗੁਰੀ ਵਾਸੀ ਬਹਿਡਾਲੀ (ਜ਼ਿਲ੍ਹਾ ਰੂਪਨਗਰ) ਅਤੇ ਗੌਤਮ ਕੁਮਾਰ ਵਾਸੀ ਨੇੜੇ ਸਬਜ਼ੀ ਮੰਡੀ ਕੁਰਾਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਕੋਲੋਂ 30 ਬੋਰ ਤੇ 32 ਬੋਰ ਦੇ ਦੋ ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁਲੀਸ ਅਨੁਸਾਰ ਗੁਰਵਿੰਦਰ ਗੁਰੀ ਅਤੇ ਗੌਤਮ ਦੋਵੇਂ ਗੁਰਜੰਟ ਜੰਟਾਂ ਦੇ ਸਾਥੀ ਹਨ ਅਤੇ ਇਹ ਸਾਰੇ ਬੰਬੀਹਾ ਗਰੁੱਪ ਲਈ ਕੰਮ ਕਰਦੇ ਹਨ।[ad_2]

ਇਹ ਖ਼ਬਰ ਕਿਥੋਂ ਲਈ ਗਈ ਹੈ

Tags

Subscription For Radio Chann Pardesi