ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ
00
[ad_1]
ਨਵੀਂ ਦਿੱਲੀ, 17 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਆਪਣੇ ਹਮਰੁਤਬਾ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਇਕ ਟਵੀਟ ਵਿੱਚ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ‘ਪਰਮਾਤਮਾ ਉਨ੍ਹਾਂ ਨੂੰ ਲੰਮੀ ਤੇ ਸਿਹਤਮੰਦ ਜ਼ਿੰਦਗੀ ਬਖ਼ਸ਼ੇ।’ ਉਧਰ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, ‘‘ਮੇਰੇ ਛੋਟੇ ਭਰਾ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ। ਪਰਮਾਤਮਾ ਤੁਹਾਨੂੰ ਸਿਹਤਮੰਦ ਜੀਵਨ, ਲੰਮੀ ਉਮਰ ਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਹੋਰ ਸ਼ਕਤੀ ਦੇੇਵੇ।’’ ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ ਕਰਦਿਆਂ ਕਿਹਾ, ‘‘ …ਮੈਂ ਜਦ ਵੀ ਇਸ ਦੁਨੀਆਂ ’ਤੇ ਆਵਾਂ ਮੇਰਾ ਦੇਸ ਹੋਵੇ ਪੰਜਾਬ…।’
[ad_2]
- Previous ਤਾਇਵਾਨ ਦੇ ਰਲੇਵੇਂ ਲਈ ਤਾਕਤ ਦੀ ਵਰਤੋਂ ਤੋਂ ਗੁਰੇਜ਼ ਨਹੀਂ ਕਰਾਂਗੇ: ਜਿਨਪਿੰਗ
- Next ਆਪ ਸਭ ਤੋਂ ਭ੍ਰਿਸ਼ਟ ਪਾਰਟੀ: ਭਾਜਪਾ
0 thoughts on “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ”