ਜਬਰ-ਜਨਾਹ ਮਾਮਲਾ: ਸੀਨੀਅਰ ਆਈਏਐੱਸ ਅਧਿਕਾਰੀ ਜਿਤੇਂਦਰ ਨਰਾਇਣ ਮੁਅੱਤਲ
00
[ad_1]
ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 17 ਅਕਤੂਬਰ
ਸਰਕਾਰ ਨੇ ਪੋਰਟ ਬਲੇਅਰ ਵਿੱਚ ਕਥਿਤ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਸੀਨੀਅਰ ਆਈਏਐੱਸ ਅਧਿਕਾਰੀ ਅਤੇ ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਸਾਬਕਾ ਪ੍ਰਮੁੱਖ ਸਕੱਤਰ ਜਿਤੇਂਦਰ ਨਰਾਇਣ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਨਰਾਇਣ ਇਸ ਸਮੇਂ ਦਿੱਲੀ ਵਿੱਤ ਨਿਗਮ ਦੇ ਚੇਅਰਮੈਨ ਤੇ ਐੱਮਡੀ ਦੇ ਅਹੁਦੇ ’ਤੇ ਤਾਇਨਾਤ ਹੈ। ਕੇਂਦਰੀ ਮੰਤਰਾਲੇ ਦੇ ਅਧਿਕਾਰੀ ਨੇ ਬਿਆਨ ਵਿੱਚ ਕਿਹਾ ਕਿ ਨਰਾਇਣ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪ੍ਰਾਪਤ ਨਿਰਦੇਸ਼ਾਂ ਤੋਂ ਬਾਅਦ ਇਸ ਅਧਿਕਾਰੀ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਗਿਆ।
[ad_2]
- Previous ਘਰ-ਘਰ ਆਟਾ ਵੰਡਣ ਦੀ ਯੋਜਨਾ ’ਚ ਤਬਦੀਲੀ ਕਰੇਗੀ ਪੰਜਾਬ ਸਰਕਾਰ
- Next ਅਗਲੇ ਸਾਲ ਵਿਸ਼ਵ ਹਿੰਦੀ ਕਾਨਫਰੰਸ ਦੀ ਮੇਜ਼ਬਾਨੀ ਕਰੇਗਾ ਫਿਜੀ
0 thoughts on “ਜਬਰ-ਜਨਾਹ ਮਾਮਲਾ: ਸੀਨੀਅਰ ਆਈਏਐੱਸ ਅਧਿਕਾਰੀ ਜਿਤੇਂਦਰ ਨਰਾਇਣ ਮੁਅੱਤਲ”